ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 5 ਅਗਸਤ
ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਨੂੰ ਵਰਕਸ਼ਾਪ 'ਚ ਅਚਾਨਕ ਅੱਗ ਲੱਗ ਗਈ ਹੈ। ਘਟਨਾ ਦੀ ਜਾਣਕਾਰੀ ਮੁਤਾਬਿਕ ਦੋਵੇਂ ਬੱਸਾਂ ਵਰਕਸ਼ਾਪ 'ਚ ਰਿਪੇਅਰ ਲਈ ਖੜ੍ਹੀਆਂ ਸੀ ਤੇ ਦੋਵਾਂ ਦੀਆਂ ਡੀਜ਼ਲ ਟੈਂਕੀਆਂ ਕੱਢ ਦਿੱਤੀਆਂ ਗਈਆਂ ਸਨ। ਇੰਜਣ ਤੱਕ ਪੁੱਜੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 24 ਘੰਟਿਆਂ 'ਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਖਬਰ ਮਿਲਦਿਆਂ ਜੀਐਮ ਮਨਿੰਦਰ ਸਿੰਘ ਸਮੇਤ ਸਮੁੱਚਾ ਸਟਾਫ਼ ਮੌਕੇ 'ਤੇ ਪਹੁੰਚ ਗਿਆ। ਦੱਸ ਦਈਏ ਕਿ ਦੋਵੇਂ ਬੱਸਾਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ।
ADVERTISEMENT
ADVERTISEMENT
ADVERTISEMENT