ਬੀਬੀਐਨ ਨੈਟਵਰਕ ਪੰਜਾਬ ਬਠਿੰਡਾ ਬਿਊਰੋ, 11ਅਗਸਤ
ਸ਼ੁੱਕਰਵਾਰ ਤੜਕਸਾਰ ਤਿੰਨ ਵਜੇ ਦੇ ਕਰੀਬ ਸਕੌਡਾ ਕਾਰ ਸਵਾਰ ਨੌਜਵਾਨਾਂ ਵੱਲੋਂ ਥਾਣਾ ਕੈਂਟ ਸਾਹਮਣੇ ਲੱਗੇ ਨਾਕੇ ਨੂੰ ਤੋੜ ਕੇ ਪੁਲਿਸ ਮੁਲਾਜ਼ਮਾਂ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਕਾਰ ਸਵਾਰ ਮੌਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮ ਕੋਲੋਂ ਐੱਸਐੱਲਆਰ ਵੀ ਖੋਹ ਕੇ ਲੈ ਗਏ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ । ਨਾਕਾ ਤੋੜਨ ਤੋਂ ਪਹਿਲਾਂ ਕਾਰ ਸਵਾਰਾਂ ਵੱਲੋਂ ਭੁੱਚੋ ਕਲਾਂ ਦੇ ਨੇੜੇ ਇਕ ਡਾਕਟਰ ਦੀ ਕਾਰ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪਰ ਆਪਣੇ ਮਨਸੂਬੇ ਵਿਚ ਨਾਕਾਮ ਹੋਣ ਕਾਰਨ ਮੁਲਜ਼ਮਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਤੇ ਇਸ ਤੋਂ ਬਾਅਦ ਥਾਣੇ ਸਾਹਮਣੇ ਲੱਗੇ ਨਾਕੇ ਨੂੰ ਤੋੜ ਕੇ ਪੁਲਿਸ ਮੁਲਾਜ਼ਮ ਦੀ ਐਸਐਲਆਰ ਖੋਹ ਕੇ ਫਰਾਰ ਹੋ ਗਏ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਫੜਨ ਲਈ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਮੁੱਖ ਰਸਤਿਆਂ 'ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਪੜਤਾਲ ਕੀਤੀ ਜਾ ਰਾਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵਿਚ ਹੋਟਲਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।