ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,12 ਅਗਸਤ
ਲੁਧਿਆਣਾ ਜਿਲ੍ਹੇ ਦੇ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਰੋਧੀ ਧਿਰ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਕਰਵਾ ਲੈਣ ਅਤੇ ਸਜ਼ਾ ਕਰਵਾਉਣ ਦੀਆਂ ਧਮਕੀ ਤੋਂ ਪਰੇਸ਼ਾਨ ਹੋਏ ਵਿਅਕਤੀ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਸੁਖਵਿੰਦਰ ਸਿੰਘ (44) ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੁਖਵਿੰਦਰ ਸਿੰਘ ਦੇ ਭਰਾ ਜੈਨਪੁਰ ਦੇ ਵਾਸੀ ਦਿਲਦਾਰ ਸਿੰਘ ਦੀ ਸ਼ਿਕਾਇਤ ਤੇ ਮੇਜਰ ਗੁਰਦਿਆਲ ਸਿੰਘ ਰੋਡ ਦੇ ਵਾਸੀ ਅਸ਼ਵਨੀ ਜੈਨ, ਦੇਵ ਰਾਜ ਅਤੇ ਰਿਸ਼ੀ ਨਗਰ ਦੇ ਰਹਿਣ ਵਾਲੇ ਰਾਜੇਸ਼ ਕੁਮਾਰ ਦੇ ਖ਼ਿਲਾਫ਼ ਖੁਦਕੁਸ਼ੀ ਦੀ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆ ਦਿਲਦਾਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਦਾ ਭਰਾ ਸੁਖਵਿੰਦਰ ਸਿੰਘ ਮਾਨਸਕ ਤੌਰ ਤੇ ਬੇਹੱਦ ਪਰੇਸਾਨ ਸੀ ਅਤੇ ਪੁਲਿਸ ਨੂੰ ਦੱਸਿਆ ਹੈ ਕਿ ਅਸ਼ਵਨੀ ਜੈਨ ਅਤੇ ਦੇਵਰਾਜ ਨੇ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾ ਲਈਆਂ ਹਨ ਅਤੇ ਉਹ ਉਹਨਾਂ ਨੂੰ ਝੂਠੇ ਕੇਸਾਂ ਵਿੱਚ ਸਜ਼ਾ ਵੀ ਕਰਵਾ ਦੇਣਗੇ ਅਤੇ ਸੁਖਵਿੰਦਰ ਸਿੰਘ ਮੁਲਜ਼ਮਾਂ ਦੀਆਂ ਧਮਕੀਆਂ ਤੋਂ ਬੇਹੱਦ ਪ੍ਰੇਸ਼ਾਨ ਹੋ ਚੁੱਕਾ ਸੀ। ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰ ਨਿਗਲ ਲਿਆ ਤੇ ਬੇਹੋਸ਼ੀ ਦੀ ਹਾਲਤ ਵਿੱਚ ਸੁਖਵਿੰਦਰ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦਿਲਦਾਰ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦੇ ਕੋਲੋਂ ਇਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਗਿਆ ਹੈ । ਖੁਦਕੁਸ਼ੀ ਕਰਨ ਤੋਂ ਪਹਿਲੋਂ ਉਸ ਨੇ ਸੁਸਾਇਡ ਨੋਟ ਲਿਖ ਕੇ ਤਿੰਨਾ ਮੁਲਜ਼ਮਾਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਐਫਆਈਆਰ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।