ਬੀਬੀਐਨ ਨੈਟਵਰਕ ਪੰਜਾਬ ਬਰਨਾਲਾ ਬਿਊਰੋ ਬਰਨਾਲਾ, 12 ਅਗਸਤ
‘ਅਜੀਤ’ ਦੇ ਪ੍ਰੈੱਸ ਫ਼ੋਟੋਗਰਾਫ਼ਰ ਸਮਾਜ ਸੇਵੀ ਉੱਘੇ ਪੱਤਰਕਾਰ ਅਤੇ ਸ਼ਹਿਰ ਦੀਆਂ ਤਮਾਮ ਸੰਸਥਾਵਾਂ ਦੇ ਵਿੱਚ ਸੀਨੀਅਰ ਮੈਂਬਰ ਰਾਜਿੰਦਰ ਬਾਂਸਲ ਰਿੰਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਕ੍ਰਿਸ਼ਨਾ ਦੇਵੀ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ। ਮਾਤਾ ਕ੍ਰਿਸ਼ਨਾਂ ਦੇਵੀ ਦੇ ਦਿਹਾਂਤ 'ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ, ਕਾਂਗਰਸ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ/ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਭਾਜਪਾ ਦੇ ਸੀਨੀਅਰ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ, ‘ਅਜੀਤ’ ਉਪ-ਦਫ਼ਤਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਲਾਡੀ, ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਹਰਿੰਦਰਪਾਲ ਨਿੱਕਾ, ਮਹਿਲ ਕਲਾਂ ਪ੍ਰੈੱਸ ਕਲੱਬ ਦੇ ਅਵਤਾਰ ਸਿੰਘ ਅਣਖੀ, ਬਲਵਿੰਦਰ ਸਿੰਘ ਪਨੇਸਰ, ਵਜੀਦਕੇ, ਬਲਜਿੰਦਰ ਸਿੰਘ ਢਿੱਲੋਂ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਕੌਂਸਲਰ ਜੀਵਨ ਕੁਮਾਰ, ਅਕਾਲੀ ਜਗਜੀਤ ਆਗੂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸੋਨੀ ਜਾਗਲ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਸ਼ਨਾ ਦੇਵੀ। ਨੈਣੇਵਾਲ, ਅਗਰਵਾਲ ਸਭਾ ਦੇ ਪ੍ਰਧਾਨ ਦੀਪਕ ਸੋਨੀ, ਰਾਮਪਾਲ ਸਿੰਗਲਾ, ਵਿਜੇ ਗਰਗ, ਸੀਨੀਅਰ ਸਿਟੀਜ਼ਨ ਸੁਸਾਇਟੀ, ਹੋਰ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ, ਫੋਟੋਗ੍ਰਾਫਰ ਐਸੋਸੀਏਸ਼ਨ ਦੇ ਆਗੂਆਂ ਅਤੇ ਪੱਤਰਕਾਰ ਭਾਈਚਾਰੇ ' ਵਲੋਂ ਰਾਜਿੰਦਰ ਬਾਂਸਲ ਰਿੰਪੀ, ਨਰਿੰਦਰ , ਕੁਮਾਰ, ਵਿਜੇ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।