ਬੀਬੀਐਨ ਨੈੱਟਵਰਕ ਪੰਜਾਬ, ਪਟਿਆਲਾ ਬਿਊਰੋ, 15 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਦਰ ਆਏ ਦਿਨ ਗੁੰਡਾਗਰਦੀ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ ਅਤੇ ਚੋਰੀ ਦੇ ਮਾਮਲੇ ਦੇ ਵਿੱਚ ਦਿਨੋਂ ਦਿਨ ਇਜਾਵਾ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਚ ਇੱਕ ਹਫ਼ਤੇ ਦੇ ਅੰਦਰ ਇਹ ਤੀਜੀ ਘਟਨਾ ਹੈ, ਜਿਸ ਵਿੱਚ ਪਾਰਕਿੰਗ 'ਚ ਖੜ੍ਹੀਆਂ 11 ਗੱਡੀਆਂ ਦੇ ਸ਼ੀਸ਼ੇ ਤੋੜ ਕੇ ਇਹਨਾਂ 'ਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਸੂਚਨਾ ਹੈ। ਘਟਨਾ 15 ਅਗਸਤ ਦੀ ਪਹਿਲੀ ਰਾਤ ਨੂੰ ਵਾਪਰੀ ਹੈ, ਜਿਸ ਤੋਂ ਬਾਅਦ ਵਿਦਿਆਰਥੀ ਤੇ ਕੈਂਪਸ ਨਿਵਾਸੀ ਚਿੰਤਤ ਹਨ। ਹਾਰੇ ਇਹਨਾਂ ਘਟਨਾ ਦਾ ਤਾ ਪਤਾ ਨਹੀਂ ਚੱਲਿਆ ਤੜਕਸਾਰ ਚੌਥੀ ਘਟਨਾ ਵਾਪਰ ਗਈ। ਜਿੱਥੇ ਹੋਸਟਲ ਦੇ ਇੱਕ ਕਮਰੇ ਵਿੱਚ ਅੱਗ ਲੱਗ ਗਈ ਅਤੇ ਵਿਦਿਆਰਥੀ ਨੇ ਭੱਜ ਕੇ ਆਪਣੀ ਜਾਨ ਬਚਾਈ ਗਈ। ਇਸ ਘਟਨਾ ਵਿੱਚ ਹੋਸਟਲ ਦੇ ਕਮਰੇ ਵਿੱਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸਣਾ ਬਣਦਾ ਹੈ ਕਿ ਹਫ਼ਤੇ ਵਿਚ ਇਹ ਤੀਸਰੀ ਵਾਰਦਾਤ ਹੈ ਜਿਸ ਨੇ 'ਵਰਸਿਟੀ ਦੇ ਅੰਦਰ ਤੇ ਬਾਹਰ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ 'ਵਰਸਿਟੀ ਅੰਦਰ ਕੁਝ ਗੱਡੀਆਂ ਪੁੱਛਗਿੱਛ ਕੇਂਦਰ ਕੋਲ ਬਣੀ ਪਾਰਕਿੰਗ ਵਿੱਚ ਖੜ੍ਹੀਆਂ ਸਨ। ਬੀਤੀ ਦੇਰ ਰਾਤ ਇਕ ਤੋਂ ਬਾਅਦ ਇਕ, 11 ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਹਨਾਂ ਦੇ ਡੈਸ਼ ਬੋਰਡ 'ਚ ਪਿਆ ਕੁਝ ਸਾਮਾਨ ਵੀ ਚੋਰੀ ਹੋਇਆ ਹੈ। ਇਸ ਬਾਰੇ 'ਵਰਸਿਟੀ ਸੁਰੱਖਿਆ ਮੁਲਜ਼ਮਾਂ ਨੂੰ ਸੂਚਿਤ ਕੀਤਾ ਗਿਆ ਹੈ ਤੇ ਸਵੇਰ ਤੱਕ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਬੀਤੇ ਐਤਵਾਰ ਨੂੰ 'ਵਰਸਿਟੀ ਦੀ ਭਰਤੀ ਸ਼ਾਖਾ ਦੀ ਬਾਰੀ ਤੋੜ ਕੇ ਕੋਈ ਅੰਦਰ ਦਾਖਲ ਹੋਇਆ ਸੀ, ਜਿਸ ਵਲੋਂ ਰਿਕਾਰਡ ਨਾਲ ਛੇੜਛਾੜ ਕੀਤੀ ਗਈ। ਪੁਲਿਸ ਤੱਕ ਨੂੰ ਸੂਚਨਾ ਦੇਣ ਤੋਂ ਬਾਅਦ 'ਵਰਸਿਟੀ ਨੇ ਕੁਝ ਵੀ ਚੋਰੀ ਨਾ ਹੋਣ ਦਾ ਕਹਿ ਕੇ ਆਪਣਾ ਪੱਲਾ ਝਾੜ ਲਿਆ ਪਰ ਰਿਕਾਰਡ ਛੇੜਣ ਵਾਲੇ ਦਾ ਪਤਾ ਨਹੀਂ ਲੱਗਿਆ। ਇਸ ਤੋਂ ਅਗਲੇ ਦਿਨ ਹੀ ਕੈਂਪਸ ਦੇ ਕੁਆਰਟਰ 'ਚੋਂ ਦਿਨ-ਦਿਹਾੜੇ ਨਕਦੀ ਤੇ ਗਹਿਣੇ ਚੋਰੀ ਹੋਣ ਦੀ ਵਾਰਦਾਤ ਹੋਈ। ਹਾਲੇ ਇਹ ਦੋਵੇਂ ਮਾਮਲੇ ਸੁਲਝੇ ਨਹੀਂ ਸੀ ਕਿ ਸੋਮਵਾਰ ਦੀ ਰਾਤ 11 ਗੱਡੀਆਂ ਦੇ ਸ਼ੀਸ਼ੇ ਟੁੱਟ ਗਏ ਹਨ।