ਬੀਬੀਐਨ ਨੈਟਵਰਕ ਪੰਜਾਬ ਸੰਗਰੂਰ ਬਿਊਰੋ,16 ਅਗਸਤ
ਸੰਗਰੂਰ ਦੇ ਪਿੰਡ ਭਲਵਾਨ ’ਚ ਕਰਮਜੀਤ ਸਿੰਘ (56) ਨਾਂ ਦੇ ਕਿਸਾਨ ਨੇ ਕਰਜ਼ੇ ਕਾਰਨ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੇ ਦੱਸਿਆ ਕਿ ਕਰਮਜੀਤ ਕਰਜ਼ੇ ਕਾਰਨ ਕਾਫੀ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਦੇ ਪੁੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਪਿਤਾ ਨੇ ਖੇਤ ’ਚ ਜਾ ਕੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ। ਪਤਾ ਲੱਗਣ ’ਤੇ ਸੰਗਰੂਰ ਦੇ ਪ੍ਰਾਈਵੇਟ ਹਸਪਤਾਲ ਲੈ ਗਏ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸਰਗਰਮ ਮੈਂਬਰ ਸਨ ਅਤੇ ਲਗਾਤਾਰ ਕਿਸਾਨੀ ਸੰਘਰਸ਼ਾਂ ’ਚ ਹਿੱਸਾ ਲੈਂਦੇ ਰਹੇ ਹਨ। ਸੂਬਾ ਪ੍ਰਧਾਨ ਗੁਰਨਾਮ ਸਿੰਘ ਭਿੰਡਰ ਲੋਕ ਭਲਾਈ ਸੰਘਰਸ਼ ਸੁਸਾਇਟੀ ਪੰਜਾਬ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਰਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ਼ ਕਰ ਕੇ ਦਸ ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ।