ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,17 ਅਗਸਤ
ਮਜੀਠਾ ਰੋਡ 'ਤੇ ਬੱਲ ਕਲਾਂ ਸਥਿਤ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ ਫੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਨਗਰ ਨਿਗਮ ਦੇ ਫਾਇਰ ਵਿਭਾਗ ਅਤੇ ਸਰਵਿਸ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।ਅੱਗ ਹੋਰ ਵੀ ਤੇਜ਼ ਭਲ਼ ਰਹੀ ਸੀ, ਜਿਸ ਤੋਂ ਬਾਅਦ ਖੰਨਾ ਪੇਪਰ ਮਿੱਲ ਤੇ ਨਗਰ ਕੌਂਸਲ ਮਜੀਠਾ ਦੀਆਂ ਗੱਡੀਆਂ ਵੀ ਅੱਗ ਬੁਝਾਉਣ ਲਈ ਪਹੁੰਚ ਗਈਆਂ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ADVERTISEMENT
ADVERTISEMENT
ADVERTISEMENT