ਬੀਬੀਐਨ ਨੈਟਵਰਕ ਪੰਜਾਬ ਤਰਨਤਾਰਨ ਬਿਊਰੋ,30 ਅਕਤੂਬਰ
ਪਿੰਡ ਭੋਜੀਆਂ ਵਿਖੇ 27 ਅਕਤੂਬਰ ਦੀ ਦੇਰ ਸ਼ਾਮ 8 ਵਜੇ ਦੇ ਕਰੀਬ ਉਹ ਤੇ ਉਸ ਦਾ ਭਰਾ ਗੁਰਪ੍ਰੀਤ ਸਿੰਘ ਘਰ ਨੂੰ ਆ ਰਿਹਾ ਸੀ। ਰਸਤੇ ਵਿਚ ਖੜ੍ਹੇ ਰੇਸ਼ਮ ਸਿੰਘ ਵਾਸੀ ਭੋਜੀਆਂ ਤੇ ਉਸ ਦੇ ਸਾਥੀਆਂ ਨੇ ਸਾਂਝੀ ਕੰਧ ਢਾਹੁਣ ਦੀ ਰੰਜਿਸ਼ ਦੱਸਦਿਆਂ । ਕੁਝ ਲੋਕਾਂ ਨੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕੁੱਟਮਾਰ ਸਬੰਧੀ ਦਰਜ ਕੀਤੇ ਕੇਸ ਨੂੰ ਕਤਲ ਦੇ ਮਾਮਲੇ ਵਿਚ ਤਬਦੀਲ ਕਰ ਦਿੱਤਾ ਹੈ। ਇਹ ਕੇਸ ਵੀ ਮਰਨ ਵਾਲੇ ਨੌਜਵਾਨ ਦੇ ਬਿਆਨਾਂ ’ਤੇ ਹੀ ਦਰਜ ਹੋਇਆ ਸੀ।ਮੌਕੇ ’ਤੇ ਪੁੱਜੇ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਮਨਬੀਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤੇ ਗਏ ਕੇਸ ਵਿਚ ਰੇਸ਼ਮ ਸਿੰਘ, ਗੱਜਣ ਸਿੰਘ, ਹਰਮਨ ਸਿੰਘ, ਕੁੰਦਨ ਸਿੰਘ, ਗੁਰਪ੍ਰੀਤ ਸਿੰਘ ਅਤੇ ਬਲਵੰਤ ਵਾਸੀ ਭੋਜੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਕੁੱਟਮਾਰ ਸਬੰਧੀ ਦਰਜ ਉਕਤ ਕੇਸ ਨੂੰ ਕਤਲ ਦੇ ਮਾਮਲੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।