ਲਾਈਸੈਂਸ ਧਾਰਕ ਦੁਕਾਨਦਾਰਾਂ ਤੋਂ ਹੀ ਖਰੀਦੋ ਪਟਾਕਾ, ਗੈਰ ਲਾਈਸੈਂਸੀ ਦੀ ਪੁਲਿਸ ਨੂੰ ਕਰੋ ਸ਼ਿਕਾਇਤ:- ਐਸਐਸਪੀ ਬਰਨਾਲਾ
ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 30 ਅਕਤੂਬਰ
ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦਵੰਗ ਮੋਡ ਦੇ ਵਿੱਚ ਆ ਚੁੱਕੇ ਹਨ, ਜਿਨਾਂ ਦੇ ਵੱਲੋਂ ਆਪਣੀ ਕਮਰ ਕਸਦਿਆਂ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਐਸਐਸਪੀ ਬਰਨਾਲਾ ਦੇ ਵੱਲੋਂ ਪੁਲਿਸ ਦੇ ਆਲਾ ਅਧਿਕਾਰੀਆਂ ਕਰਮਚਾਰੀਆਂ ਅਤੇ ਸੀਆਈਏ ਸਟਾਫ ਦੇ ਨਾਲ ਇੱਕ ਜਰੂਰੀ ਮੀਟਿੰਗ ਕਰਦਿਆਂ ਹਦਾਇਤ ਜਾਰੀ ਕੀਤੀ ਗਈ, ਜਿੱਥੇ ਵੀ ਕੋਈ ਵੀ ਮਿਲਾਵਟਖੋਰ ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕਰ ਰਿਹਾ ਹੈ। ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਕਾਨੂੰਨੀ ਸਜ਼ਾ ਦਿੱਤੀ ਜਾਵੇ। ਐਸਐਸਪੀ ਬਰਨਾਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਮੁਲਜਮ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਦੇ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਹੁਣ ਤੱਕ ਇੱਕ ਵੱਡੇ ਮਿਲਾਵਟ ਖੋਰ ਮਗਰਮੱਛ ਨੂੰ ਕਾਬੂ ਕੀਤਾ ਹੈ। ਜਿਸ ਤੋਂ ਕਈ ਟਨ ਮਿਲਾਵਟ ਕੀਤਾ ਹੋਇਆ ਘਿਓ ਅਤੇ ਦੇਸੀ ਘਿਓ ਬਰਾਮਦ ਕੀਤਾ ਹੈ। ਉਹਨਾਂ ਕਿਹਾ ਕਿ ਉਕਤ ਮੁਲਜਮ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਿੰਨੇ ਵੀ ਹੋਰ ਮਿਲਾਵਟ ਹੋਰ ਹਨ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਸੀਆਈਏ ਸਟਾਫ ਦੀ ਟੀਮ ਗਠਿਤ ਕਰ ਦਿੱਤੀ ਹੈ। ਜਿਸ ਦਾ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਨਾਲ ਤਿਉਹਾਰਾਂ ਦੇ ਮੌਕੇ ਕਿਸੇ ਵੀ ਕੀਮਤ ਤੇ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।