ਬੀਬੀਐਨ ਨੈਟਵਰਕ ਪੰਜਾਬ ਗੁਰਦਾਸਪੁਰ ਬਿਊਰੋ,1 ਨਵੰਬਰ
18 ਸਤੰਬਰ ਨੂੰ ਕਿਸਾਨ ਆਗੂ ਦੇ ਭਰਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਜ਼ਿਲ੍ਹਾ ਪੁਲਿਸ ਨੇ ਸੁਲਝਾ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਿਸਾਨ ਆਗੂ ਦੇ ਜਵਾਈ ਨੇ ਹਮਲਾਵਰਾਂ ਨੂੰ 2 ਲੱਖ ਰੁਪਏ ਦੀ ਸੁਪਾਰੀ ਦੇ ਕੇ ਆਪਣੇ ਸਹੁਰੇ ਨੂੰ ਮਾਰਨ ਲਈ ਭੇਜਿਆ ਸੀ ਪਰ ਮੁਲਜ਼ਮਾਂ ਨੇ ਗਲਤੀ ਨਾਲ ਗੋਲੀ ਕਿਸਾਨ ਆਗੂ ਦੇ ਭਰਾ ਨੂੰ ਮਾਰ ਦਿੱਤੀ। ਪੁਲਿਸ ਨੇ ਉਕਤ ਮਾਮਲੇ 'ਚ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਚਾਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨਾਂ੍ਹ ਕੋਲੋਂ ਵਾਰਦਾਤ 'ਚ ਵਰਤੀ ਗਈ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ|ਐੱਸਐੱਸਪੀ ਗੁਰਦਾਸਪੁਰ ਦਿਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਕੀਤੀ ਗਈ ਪ੍ਰਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 18 ਸਤੰਬਰ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹਰਪ੍ਰਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਕਲਾਨੌਰ ਦੇ ਘਰ ਜਾ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਥਾਣਾ ਕਲਾਨੌਰ ਵਿੱਚ ਐੱਫਆਈਆਰ ਨੰਬਰ 75 ਵਿੱਚ ਪੁਲਿਸ ਵੱਲੋਂ ਧਾਰਾ 307,452, 120ਬੀ ਅਤੇ 25-54-59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਪਰੋਕਤ ਮਾਮਲੇ ਦੀ ਜਾਂਚ ਲਈ ਐੱਸਪੀ ਇਨਵੈਸਟੀਗੇਸ਼ਨ ਪਿ੍ਰਥੀਪਾਲ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕਰਕੇ ਤਕਨੀਕੀ ਤਰੀਕੇ ਨਾਲ ਜਾਂਚ ਸ਼ੁਰੂ ਕੀਤੀ ਗਈ ਹੈ।