ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ, 2 ਨਵੰਬਰ
ਸ਼ਹਿਰ ਦੇ ਫੁੱਲਾਂਵਾਲ ਇਲਾਕੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਹੋਈ ਲੜਾਈ ਤੋਂ ਬਾਅਦ ਇੱਕ ਫੌਜੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੁਧਾਰ ਦਾ ਰਹਿਣ ਵਾਲਾ ਫੌਜੀ ਮਲਕੀਤ ਸਿੰਘ ਖੁੱਲਾ ਬਾਲ ਵਿੱਚ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਵਿਆਹ ਤੋਂ ਪਹਿਲਾਂ ਜਾਗੋ ਪ੍ਰੋਗਰਾਮ ਦੌਰਾਨ ਉਸ ਦਾ ਮੋਢਾ ਕਿਸੇ ਹੋਰ ਨਾਲ ਟਕਰਾ ਗਿਆ ਅਤੇ ਲੜਾਈ ਹੋ ਗਈ ਤੇ ਹਮਲੇ ਤੋਂ ਬਾਅਦ ਜ਼ਖਮੀ ਹੋਏ ਫੌਜੀ ਨੂੰ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਬੁੱਧਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।