ਬਿਮਾਰੀ ਦੇ ਚਲਦਿਆਂ ਇਲਾਜ ਦੌਰਾਨ ਹੋਈ ਮੌਤ, ਕਈ ਦਿਨਾਂ ਤੋਂ ਚੱਲ ਰਹੇ ਸੀ ਬਿਮਾਰ
ਪਿੰਡ ਧੋਲਾ ਜ਼ਿਲ੍ਹਾ ਬਰਨਾਲਾ ਵਿਖੇ ਸ਼ਾਮ 4 ਵਜੇ ਕੀਤਾ ਜਾਵੇਗਾ ਅੰਤਿਮ ਸੰਸਕਾਰ
ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 03 ਨਵੰਬਰ
ਪੰਜਾਬ ਪੁਲਿਸ ਬਰਨਾਲਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਅਤੇ ਪੰਜਾਬ ਪੁਲਿਸ ਦੇ ਵਿੱਚ ਸ਼ੋਕ ਦੀ ਲਹਿਰ ਛਾ ਗਈ। ਜਦੋਂ ਪੰਜਾਬ ਪੁਲਿਸ ਬਰਨਾਲਾ ਦੇ ਵਿੱਚ ਦੁਖਦਾਈ ਖਬਰ ਸਾਹਮਣੇ ਆਈ, ਜਿੱਥੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਏਐਸਆਈ ਸੁਖਵੀਰ ਸਿੰਘ ਜੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਅਤੇ ਬਿਮਾਰੀ ਦੇ ਚਲਦਿਆਂ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਉਹਨਾਂ ਦਾ ਸੁਭਾਅ ਸ਼ਾਂਤ ਨਰਮ ਨੇਕ ਦਿਲ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਸਨ। ਜਿਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪੰਜਾਬ ਪੁਲਿਸ ਬਰਨਾਲਾ ਜਿਲੇ ਦੇ ਵਿੱਚ ਸ਼ੋਕ ਦੀ ਲਹਿਰ ਹੈ ਅਤੇ ਉਹਨਾਂ ਨੂੰ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਉਨਾਂ ਵੱਲੋਂ ਪੰਜਾਬ ਪੁਲਿਸ ਦੇ ਵਿੱਚ ਟਰੈਫਿਕ ਪੁਲਿਸ ਅਤੇ ਹੋਰ ਵੱਖ ਵੱਖ ਥਾਣਿਆਂ ਸਮੇਤ ਥਾਣਾ ਸਿਟੀ ਥਾਣਾ ਸਿਟੀ ਦੋ ਅਤੇ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਵਿੱਚ ਆਪਣੀਆਂ ਸੇਵਾਵਾਂ ਦੇ ਨਾਲ ਨਾਲ ਐਸਐਸਪੀ ਦਫਤਰ ਦੇ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਪੁਲਿਸ ਮੁਲਾਜ਼ਮ ਦੀ ਮੌਤ ਦੇ ਉੱਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ, ਐਸਪੀ ਰਵਨੀਸ਼ ਕੁਮਾਰ ਚੌਧਰੀ, ਡੀਐਸਪੀ ਸਿਟੀ ਸਤਬੀਰ ਸਿੰਘ, ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਅਤੇ ਡੀਜੀਪੀ ਪੰਜਾਬ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵੱਖ-ਵੱਖ ਰਾਜਨੀਤਿਕ ਧਾਰਮਿਕ ਸਮਾਜਿਕ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ
। ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੋਲਾ ਵਿਖੇ ਉਨਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਕੀਤਾ ਜਾਵੇਗਾ।
Good humble news.