ਬੀਬੀਐਨ ਨੈਟਵਰਕ ਪੰਜਾਬ ਕਪੂਰਥਲਾ ਬਿਊਰੋ,16 ਨਵੰਬਰ
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ ਇੱਕ ਕਿਸਾਨ ਨੂੰ ਫੋਨ ਕਰ ਕੇ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਕੋਕਲਪੁਰ ਦੇ ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਉਹ ਆਪਣੇ ਘਰ ਵਿੱਚ ਮੌਜੂਦ ਸੀ ਤਾਂ ਸ਼ਾਮ ਨੂੰ ਕਰੀਬ 7.25 ਵਜੇ ਉਸ ਦੇ ਮੋਬਾਈਲ ’ਤੇ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਤੇ ਫੋਨ ਕਰਨ ਵਾਲੇ ਨੇ ਉਸ ਨੂੰ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਬੋਲ ਰਿਹਾ ਹੈ ਤੇ ਕਿਹਾ ਕਿ 5 ਕਰੋੜ ਰੁਪਏ ਦਿਓ ਨਹੀਂ ਤਾਂ ਤੈਨੂੰ ਗੋਲ਼ੀ ਮਾਰ ਦੇਵਾਂਗੇ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲ 5 ਕਰੋੜ ਨਹੀਂ ਹਨ ਤੇ ਨਾਂ ਹੀ ਉਹ ਦੇਵੇਗਾ ਤਾਂ ਉਸ ਨੇ ਕਿਹਾ ਕਿ ਕੋਈ ਨੀ ਅਸੀਂ ਤੈਨੂੰ ਦੇਖ ਲਵਾਂਗੇ। ਐੱਸਐੱਚਓ ਕੋਤਵਾਲੀ ਰਮਨ ਕੁਮਾਰ ਨੇ ਕਿਹਾ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।