ADVERTISEMENT
ADVERTISEMENT
ਬੀਬੀਐਨ ਨੈਟਵਰਕ ਪੰਜਾਬ ਮਾਨਸਾ ਬਿਊਰੋ,17 ਨਵੰਬਰ
ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਦੁਖੀ ਹੋਏ ਪਤੀ ਵੱਲੋਂ ਫ਼ਾਹਾ ਲਗਾ ਕੇ ਆਤਮ ਹੱਤਿਆ ਕਰਨ ਦੇ ਮਾਮਲੇ ‘ਚ ਥਾਣਾ ਝੁਨੀਰ ਪੁਲਿਸ ਨੇ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।ਮੁਦੱਈ ਮੱਘਰ ਸਿੰਘ ਵਾਸੀ ਜਟਾਣਾ ਖੁਰਦ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਘਰ ਵਾਲੀ ਸੰਦੀਪ ਕੌਰ ਦੇ ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਬਲਜਿੰਦਰ ਸਿੰਘ ਨੇ ਇਨ੍ਹਾਂ ਤੋਂ ਤੰਗ ਆ ਕੇ ਫਾਹਾ ਲਗਾ ਲਿਆ ਅਤੇ ਆਤਮ ਹੱਤਿਆ ਕਰ ਲਈ ਹੈ। ਇਸ ’ਤੇ ਬਲਜਿੰਦਰ ਸਿੰਘ ਦੇ ਪਿਤਾ ਮੱਘਰ ਸਿੰਘ ਦੇ ਬਿਆਨ ’ਤੇ ਕਥਿਤ ਦੋਸ਼ਣ ਪਤਨੀ ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਕੁਲਵੀਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ADVERTISEMENT