ਬਰਨਾਲਾ ਇਲਾਕੇ ਵਿੱਚ ਸਿਹਤ ਸੇਵਾਵਾਂ ਲਈ ਮੀਲ ਪੱਥਰ ਸਾਬਿਤ ਹੋਵੇਗਾ ਬੀਐਮਸੀ ਹਸਪਤਾਲ
ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, ਬਰਨਾਲਾ 19 ਨਵੰਬਰ
ਅੱਜ ਇੱਥੇ ਹੰਡਿਆਇਆ ਬਰਨਾਲਾ ਰੋਡ *ਤੇ ਸਥਿਤ ਬੀਐਮਸੀ ਸੁਪਰਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਕਰਦਿਆਂ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਗੁਰਿੰਦਰ ਸਿੰਘ ਮਾਨ, ਡਾ. ਰਾਜੀਵ ਚਾਵਲਾ ਅਤੇ ਡਾ. ਇਸ਼ਾਨ ਬਾਂਸਲ ਨੇ ਦੱਸਿਆ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਸਾਰੀਆਂ ਵੱਡੀਆਂ ਸਹੂਲਤਾਂ ਨਾਲ ਲੈਸ ਬੀਐਮਸੀ ਸੁਪਰਸਪੈਸ਼ਲਿਟੀ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਬੀਐਮਸੀ ਹਸਪਤਾਲ ਦੀ ਸ਼ੁਰੂਆਤ ਨਾਲ ਬਰਨਾਲਾ ਹੀ ਨਹੀਂ ਬਲਕਿ ਆਸ ਪਾਸ ਦੇ ਖੇਤਰ ਦੇ ਲੋਕਾਂ ਨੂੰ ਸੀਮਤ ਬਜਟ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਡਾ. ਬਾਂਸਲ ਨੇ ਕਿਹਾ ਕਿ ਸੁਪਰਸਪੈਸ਼ਲਿਟੀ ਹਸਪਤਾਲ ਖੋਲ੍ਹਣ ਦਾ ਮਕਸਦ ਇੱਕੋ ਛੱਤ ਹੇਠ ਲੋਕਾਂ ਨੂੰ ਸਾਰੀਆਂ ਸਹੁਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਜ਼ਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ, ਇੰਪਰੂਵਮੈਂਟ ਚੇਅਰਮੈਨ ਰਾਮ ਤੀਰਥ ਮੰਨਾ, ਲੱਖੀ ਜੈਲਦਾਰ, ਕੁਪਦੀਪ ਸਿੰਘ ਕਾਲਾ ਢਿੱਲੋਂ, ਭੋਲਾ ਸਿੰਘ ਵਿਰਕ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਐਸਐਸਪੀ ਸੰਦੀਪ ਮਲਿਕ, ਐਸਡੀਐਮ ਗੋਪਾਲ ਸਿੰਘ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।