ADVERTISEMENT
ਬੀਬੀਐਨ ਨੈਟਵਰਕ ਪੰਜਾਬ ਮੋਹਾਲੀ ਬਿਊਰੋ, 21 ਨਵੰਬਰ
ਕੇਂਦਰੀ ਜਾਂਚ ਬਿਊਰੋ ਨੇ ਸ਼ੁੱਕਰਵਾਰ ਨੂੰ ਵੇਰਕਾ ਮੁਹਾਲੀ ਦੇ ਡਿਪਟੀ ਮੈਨੇਜਰ ਅਸ਼ਿਮ ਕੁਮਾਰ ਸੇਨ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਉਹ ਇਕ ਠੇਕੇਦਾਰ ਨੂੰ ਉਸ ਦੇ ਕੰਮ ’ਚ ਕਮੀਆਂ ਦੱਸ ਕੇ ਰਿਸ਼ਵਤ ਦੇਣ ਲਈ ਕਹਿ ਰਿਹਾ ਸੀ। ਇਸ ਤੋਂ ਪੇ੍ਰਸ਼ਾਨ ਹੋ ਕੇ ਠੇਕੇਦਾਰ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਸੀਬੀਆਈ ਨੇ ਮੁਲਜ਼ਮਾਂ ਨੂੰ ਫੜਨ ਲਈ ਸੈਕਟਰ-35 ਦੇ ਇੱਕ ਹੋਟਲ ਵਿੱਚ ਜਾਲ ਵਿਛਾਇਆ। ਜਦੋਂ ਮੁਲਜ਼ਮ ਰਿਸ਼ਵਤ ਲੈਣ ਗਿਆ ਤਾਂ ਉਸ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਦਬੋਚ ਲਿਆ ਹੈ। ਵੇਰਕਾ ’ਚ ਮੈਨਪਾਵਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਦੇ ਮਾਲਕ ਅਨੂਪ ਸਿੰਘ ਹੁੱਡਾ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਮੁਲਜ਼ਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕਰ ਕੇ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ।
ADVERTISEMENT
ADVERTISEMENT