ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,22 ਨਵੰਬਰ
ਮੁਰਾਦਾਬਾਦ ਤੇ ਦਿੱਲੀ ਦੇ ਕੁਝ ਵਿਅਕਤੀਆਂ ਨੇ ਆਪਸ ਵਿੱਚ ਮਿਲੀ ਭੁਗਤ ਕਰਕੇ ਲੁਧਿਆਣਾ ਦੇ ਕਾਰੋਬਾਰੀ ਨਾਲ 4 ਕਰੋੜ 80 ਲੱਖ ਰੁਪਏ ਦੀ ਧੋਖਾਧੜੀ ਕੀਤੀl ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਐਸਬੀਐਸ ਨਗਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਪੁਨੀਤ ਅਰੋੜਾ ਦੀ ਸ਼ਿਕਾਇਤ 'ਤੇ ਲੁਧਿਆਣਾ ਦੇ ਮਾਇਆ ਨਗਰ ਦੇ ਵਾਸੀ ਅਭਿਸ਼ੇਕ ਗੋਇਲ,ਨੀਸ਼ ਮਿਸ਼ਰਾ ਖਿਲਾਫ ਧੋਖਾਧੜੀ,ਅਪਰਾਧਿਕ ਸਾਜਿਸ਼ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ l 18 ਅਗਸਤ 2023 ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਪੁਨੀਤ ਅਰੋੜਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮ ਮਸ਼ਵਰਾ ਹੋ ਕੇ ਸੋਚੀ ਸਮਝੀ ਸਾਜਿਸ਼ ਤਹਿਤ ਉਸ ਕੋਲੋਂ ਜੋਹਰ ਕਰਿਆਨਾ ਸਟੋਰ ਵਿੱਚ ਰਕਮ ਨਿਵੇਸ਼ ਕਰਕੇ ਲਾਭ ਕਮਾਉਣ ਦਾ ਝਾਂਸਾ ਦਿੱਤਾ ਅਤੇ ਮੁਲਜ਼ਮਾਂ ਨੇ ਧੋਖਾਧੜੀ ਕਰਦਿਆਂ ਪੁਨੀਤ ਅਰੋੜਾ ਕੋਲੋਂ 4 ਕਰੋੜ 80 ਲੱਖ ਰੁਪਏ ਦੀ ਰਕਮ ਹਾਸਲ ਕੀਤੀ ਹੈ l ਸ਼ਿਕਾਇਤ ਤੋਂ ਬਾਅਦ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰਕੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈl ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਵੇਗੀ।