ਬੀਬੀਐਨ ਨੈਟਵਰਕ ਪੰਜਾਬ ਕਪੂਰਥਲਾ ਬਿਊਰੋ,23 ਨਵੰਬਰ
ਸੁਲਤਾਨਪੁਰ ਲੋਧੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਕਿ ਸਵੇਰੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ ਹੈ। ਜਿਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ। ਫਾਇਰਿੰਗ 'ਚ ਪੰਜ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਖੁਦ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਦੀ ਵਿੱਚ 30 ਦੇ ਕਰੀਬ ਨਿਹੰਗ ਸਿੰਘ ਮੌਜੂਦ ਹਨ।ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ ਕਿ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿਚ ਕਰਨ ਲਈ ਦੋ ਗੁੱਟਾਂ ਵਿਚ ਵਿਵਾਦ ਚੱਲ ਰਿਹਾ ਹੈ । ਗੁਰਦੁਆਰਾ ਸਾਹਿਬ 'ਤੇ ਪਹਿਲਾਂ ਬਾਬਾ ਬੁੱਢਾ ਦਲ ਮਾਨ ਗਰੁੱਪ ਦਾ ਕਬਜ਼ਾ ਹੋਏ ਹੈ ਅਤੇ ਜਿਸ ਨੂੰ ਲੈ ਬੀਤੀ ਦਿਨੀਂ ਪੰਜਾਬ ਪੁਲਿਸ ਨੇ ਕੁਝ ਨਿਹੰਗ ਸਿੰਘ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਅੱਜ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾ ਦੇ ਵਿਚ ਤਕਰਾਰ ਵੱਧ ਗਿਆ। ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਵੱਲੋਂ ਇਕਾਲੇ ਨੂੰ ਸੀਲ ਕਰ ਲਿਆ ਗਿਆ ਹੈ। ਗੁਰਦੁਆਰਾ ਸ੍ਰੀ ਅਕਾਲ ਬੁੰਗਾ 'ਤੇ ਕਬਜ਼ਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੂਸੋਵਾਲ ਰੋਡ 'ਤੇ ਡੇਰਾ ਪੀਰ ਗੈਬ 'ਤੇ ਕਬਜ਼ਾ ਕਰਦੇ ਹੋਏ 10 ਨਿਹੰਗ ਸਿੰਘਾਂ ਨੂੰ ਸੁਲਤਾਨਪੁਰ ਲੋਧੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ 'ਚ ਸਾਲ 2020 'ਚ ਇਸੇ ਤਰ੍ਹਾਂ ਦੇ ਝਗੜੇ 'ਚ ਕਤਲ ਦੇ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚ ਲੋੜੀਂਦੇ ਦੋਸ਼ੀ ਵੀ ਸ਼ਾਮਲ ਹਨ।