ਬੀਬੀਐਨ ਨੈਟਵਰਕ ਪੰਜਾਬ ਬਟਾਲਾ ਬਿਊਰੋ,23 ਨਵੰਬਰ
ਪਿੰਡ ਕੋਟਲਾ ਬੱਜਾ ਸਿੰਘ ਵਿਖੇ ਕਸੂਰ ਬਰਾਂਚ ਨਹਿਰ ਬੁਰਜੀ ਨੰਬਰ 75/350 ਡਿਊਟੀ ਕਰ ਰਹੇ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਉਮਰ 53 ਸਾਲ ਵਾਸੀ ਨਾਥਪੁਰ ਕਾਦੀਆਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਥਾਣਾ ਰੰਗੜ ਨੰਗਲ ਦੇ ਐਸ ਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਆਪਣੇ ਸਾਥੀਆਂ ਸਮੇਤ ਰਾਤ ਨੂੰ ਨਹਿਰ 'ਤੇ ਡਿਊਟੀ ਦੇ ਰਿਹਾ ਸੀ ,ਜਿਸ ਵੱਲੋਂ ਰਾਤ ਦੇ ਸਮੇਂ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਉਸ ਨੂੰ ਰੈਸਟ ਹਾਊਸ ਜਾਣ ਲਈ ਕਿਹਾ ਗਿਆ ।ਜਦ ਦਰਸ਼ਨ ਸਿੰਘ ਨੇ ਡਰਾਈਵਰ ਦੇ ਨਾਲ ਬੈਠ ਕੇ ਜਦੋਂ ਟਰੈਕਟਰ ਟਰਾਲੀ ਨੂੰ ਮੀਰਪੁਰ ਵੱਲ ਨੂੰ ਮੋੜਿਆ ਤਾਂ ਡਰਾਈਵਰ ਵੱਲੋਂ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਦਰਸ਼ਨ ਸਿੰਘ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਬੇਲਦਾਰ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਾ ਡਰਾਈਵਰ ਟਰੈਕਟਰ ਟਰਾਲੀ ਸਮੇਤ ਫਰਾਰ ਹੋ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।