ਬੀਬੀਐਨ ਨੈਟਵਰਕ ਪੰਜਾਬ ਫ਼ਿਰੋਜ਼ਪੁਰ ਬਿਊਰੋ,24 ਨਵੰਬਰ
ਕਸਬਾ ਗੁਰੂਹਰਸਹਾਏ ਦੇ ਨਜ਼ਦੀਕ ਪੈਂਦੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਵਿੱਚ ਦੋ ਭਰਾਵਾਂ ਦੀ ਕਰੀਬ 2 ਕਨਾਲਾਂ ਜ਼ਮੀਨ ਦੇ ਵਿਵਾਦ ਕਾਰਨ ਛੋਟੇ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਹੈ। ਬੀਤੀ ਰਾਤ ਲੇਖ ਸਿੰਘ ਪੁੱਤਰ ਠਾਕਰ ਸਿੰਘ ਨੇ ਆਪਣੇ ਵੱਡੇ ਭਰਾ ਬਲਵਿੰਦਰ ਸਿੰਘ ਦੇ ਸਿਰ ਵਿੱਚ ਰਾਡ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਮਾਮਲਾ ਬੀਤੀ ਰਾਤ ਕਰੀਬ 10 ਵਜੇ ਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦਾ ਜ਼ਮੀਨ ਦਾ ਰੌਲਾ ਕਰੀਬ ਦੋ ਕਨਾਲਾਂ ਦਾ ਹੈ ਜੋ ਕਿ ਪਿਛਲੇ ਛੇ ਮਹੀਨਿਆਂ ਤੋਂ ਲੜਦੇ ਆ ਰਹੇ ਹਨ। ਦੋਵਾਂ ਭਰਾਵਾਂ ਦਾ ਘਰ ਆਹਮੋ-ਸਾਹਮਣੇ ਹੈ ਅਤੇ ਰਾਤ ਨੂੰ ਇਨ੍ਹਾਂ ਦਾ ਝਗੜਾ ਹੋ ਗਿਆ ਅਤੇ ਲੇਖ ਸਿੰਘ ਨੇ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ।ਥਾਣਾ ਗੁਰੂਹਰਸਹਾਏ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ ਅਤੇ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਕਰ ਰਹੀ ਹੈ ਤੇ ਕਤਲ ਕਰਨ ਵਾਲਾ ਲੇਖ ਸਿੰਘ ਤੇ ਉਸ ਦਾ ਸਾਰਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ ਹੈ।