ਸਕੂਲੋਂ ਬੱਚਾ ਗ਼ੈਰ-ਹਾਜ਼ਰ ਹੋਣ ‘ਤੇ ਮਾਪਿਆਂ ਨੂੰ ਆਵੇਗਾ Alert! ਪੰਜਾਬ ਦੇ ਸਕੂਲਾਂ ‘ਚ ਲੱਗੇਗੀ ਆਨ ਲਾਈਨ ਹਾਜਰੀ
ਬੀਬੀਐਨ ਨੈਟਵਰਕ ਪੰਜਾਬ ਚੰਡੀਗੜ੍ਹ ਬਿਊਰੋ,24 ਨਵੰਬਰ
ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ।ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰ ਹੋਣ ਦੀ ਸੂਰਤ 'ਚ ਰਜਿਸਟਰਡ ਮੋਬਾਈਲ 'ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ ਅਤੇ ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ।
ADVERTISEMENT
ADVERTISEMENT
ADVERTISEMENT