ਬੀਬੀਐਨ ਨੈਟਵਰਕ ਪੰਜਾਬ ਤਰਨਤਾਰਨ ਬਿਊਰੋ, 25 ਨਵੰਬਰ
ਪਿੰਡ ਭੇਲ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜਿਸਦੇ ਚਲਦੇ ਘਰ ਵਿੱਚ ਇੱਕ ਪਾਰਟੀ ਦਾ ਆਯੋਜਨ ਕੀਤਾ ਗਿਆ।ਸ਼ੁੱਕਰਵਾਰ ਰਾਤ ਨੂੰ ਪਾਰਟੀ 'ਚ ਭੰਗੜਾ ਪਾਉਣ ਲਈ ਡੀ.ਜੇ. 'ਤੇ ਇੱਕ ਪੰਜਾਬੀ ਗੀਤ ਚੱਲ ਰਿਹਾ ਸੀ। ਇੱਕ ਨੌਜਵਾਨ ਨੇ ਡੀਜੇ ਬੰਦ ਕਰ ਦਿੱਤਾ। ਜਿਸ ਕਾਰਨ ਝਗੜਾ ਸ਼ੁਰੂ ਹੋ ਗਿਆ ਤਾਂ ਗੁਰਜੀਤ ਸਿੰਘ ਦੇ ਗੁਆਂਢ 'ਚ ਰਹਿਣ ਵਾਲੇ ਨੌਜਵਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਝਗੜਾ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਸ਼ਮਸ਼ੇਰ ਸਿੰਘ 'ਤੇ ਡੰਡੇ ਨਾਲ ਹਮਲਾ ਕਰ ਦਿੱਤਾ। ਸ਼ਮਸ਼ੇਰ ਸਿੰਘ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਹੈ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਦੇ ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ।