ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ, 25 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ’ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ। ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਹੈ ਤੇ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ। ਪਟਵਾਰੀ, ਉਸ ਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਪਟਵਾਰੀ ਦੇ ਭਰਾ ਨੇ ਮਿਲੀਭੁਗਤ ਕਰ ਕੇ ਉਸ ਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ’ਤੇ ਰਿਸ਼ਵਤ ਲਈ ਹੈ। ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।