ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,27 ਨਵੰਬਰ
ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਪਿੰਡ ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਪੜ੍ਹਾਈ ਦੇ ਵੀਜ਼ੇ ’ਤੇ ਕਨੇਡਾ ਗਿਆ ਸੀ ਅਤੇ ਤਿੰਨ ਮਹੀਨਿਆਂ ਬਾਅਦ ਜਦੋਂ ਉਸਦੀ ਮੌਤ ਦੀ ਖਬਰ ਉਸਦੇ ਪਰਿਵਾਰ ਨੂੰ ਮਿਲੀ ਤਾਂ ਪੂਰਾ ਪਰਿਵਾਰ ਸਦਮੇ ਵਿੱਚ ਚਲਾ ਗਿਆ ਤੇ ਮ੍ਰਿਤਕ ਆਪਣੇ ਪਿੱਛੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਸਾਡਾ ਗਿਆ ਹੈ। ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਮੌਤ ਹੋ ਗਈ ਸੀ।ਪਰਿਵਾਰ ਸਰਕਾਰ ਨੂੰ ਅਪੀਲ ਕਰ ਰਹੀ ਹੈ ਕਿ ਉਸ ਦੇ ਪਤੀ ਦੀ ਲਾਸ ਪਿੰਡ ਲਿਆਂਦੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ADVERTISEMENT
ADVERTISEMENT
ADVERTISEMENT