ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,27 ਨਵੰਬਰ
ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸੂਬੇ ’ਚ ਸੋਮਵਾਰ ਨੂੰ ਮੌਸਮ ਦਾ ਮਿਜ਼ਾਜ ਬਦਲ ਜਾਵੇਗਾ। ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ’ਚ ਠੰਢ ਵਧ ਜਾਵੇਗੀ। ਦਿਨ ’ਚ ਲੋਕਾਂ ਨੂੰ ਹਲਕੀ ਠੰਢਕ ਮਹਿਸੂਸ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਸਵੇਰ ਤੱਕ ਪੱਛਮੀ ਗੜਬੜੀ ਦਾ ਅਸਰ ਰਹੇਗਾ। ਇਸ ਤੋਂ ਬਾਅਦ ਮੌਸਮ ’ਚ ਆਏ ਬਦਲਾਅ ਕਾਰਨ ਘੱਟੋ-ਘੱਟ ਤਾਪਮਾਨ ’ਚ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ ਅਤੇ ਧੁੰਦ ਪੈਣ ਦੀ ਵੀ ਸੰਭਾਵਨਾ ਵੀ ਹੈ, ਜਿਸ ਨਾਲ ਹਾਈਵੇ ’ਤੇ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ ਜਦਕਿ ਮੁਹਾਲੀ ’ਚ 10.6, ਚੰਡੀਗੜ੍ਹ ’ਚ 12.6, ਲੁਧਿਆਣਾ ’ਚ 11.9, ਪਟਿਆਲਾ ’ਚ 12.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।