ਬੀਬੀਐਨ ਨੈਟਵਰਕ ਪੰਜਾਬ ਬਰਨਾਲਾ ਬਿਊਰੋ, 27 ਨਵੰਬਰ
ਬਰਨਾਲਾ ਮਾਨਸਾ ਰੋਡ 'ਤੇ ਬੱਸ-ਟਰੈਕਟਰ ਟਰਾਲੀ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਬਸ ਸਵਾਰੀਆਂ ਜਖਮੀ ਹੋ ਗਈਆਂ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਸਢੇ 7 ਵਜੇ ਮਾਨਸਾ ਤੋਂ ਬਰਨਾਲਾ ਆ ਰਹੀ ਡੇਰਾ ਬਿਆਸ ਦੇ ਸ਼ਰਧਾਲੂਆਂ ਦੀ ਬੱਸ ਛਟੀਆਂ ਨਾਲ ਭਰੀ ਹੋਈ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਬਸ ਦਾ ਸੰਤੁਲਨ ਵਿਗੜ ਗਿਆ ਤੇ ਸੜਕ ਕਿਨਾਰੇ ਲੱਗੇ ਦਰਖਤ ਨਾਲ ਜਾ ਟਕਰਾਈ ਜਿਸ ਨਾਲ ਬੱਸ ਡਰਾਈਵਰ ਦੀ ਮੌਤ ਹੋ ਗਈ ਅਤੇ ਬਸ ਦੀਆਂ ਸਵਾਰੀਆਂ ਜਖਮੀ ਹੋ ਗਈਆਂ ਡਰਾਈਵਰ ਦੀ ਪਹਿਚਾਨ ਬਲਵੰਤ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਲੌਂਗੋਵਾਲ ਉਮਰ 55 ਸਾਲ ਦੇ ਹੋਈ ਹੈ ਜ਼ਖਮੀ ਸਵਾਰੀਆਂ ਦੀ ਪਹਿਚਾਨ ਲਵਪ੍ਰਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮਾਨਸਾ, ਮਲਕੀਤ ਕੌਰ ਪਤਨੀ ਕਾਕਾ ਸਿੰਘ ਵਾਸੀ ਵੱਡਾ ਨੰਗਲ, ਪ੍ਰਕਾਸ਼ ਕੌਰ ਪਤਨੀ ਬੇਅੰਤ ਸਿੰਘ ਵਾਸੀ ਮਾਨਸਾ, ਬੱਗਾ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਾਨਸਾ, ਜਤਿੰਦਰ ਸਿੰਘ ਪੁੱਤਰ ਮਹਿਮਾ ਸਿੰਘ ਵਾਸੀ ਹੰਡਿਆਇਆ ਦੇ ਰੂਪ 'ਚ ਹੋਈ ਹੈ। ਮਰੀਜ਼ਾਂ ਨੂੰ ਬਰਨਾਲਾ ਬਠਿੰਡਾ ਤੇ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਦੇ 'ਚ ਦਾਖਲ ਕਰਵਾ ਦਿੱਤਾ ਗਿਆ ਹੈ। ਇੰਚਾਰਜ ਤਰਸੇਮ ਸਿੰਘ ਨੇ ਅੱਗੇ ਦੱਸਿਆ ਕਿ ਟਰੈਕਟਰ ਟਰਾਲੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ 'ਚ ਲੈ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।