ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ, 28 ਨਵੰਬਰ
ਮਹਾਨਗਰ ਦੇ ਗਾਂਧੀ ਨਗਰ ਇਲਾਕੇ ਵਿੱਚ ਸਥਿਤ ਇਕ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ 20 ਸਾਲਾਂ ਨੌਜਵਾਨ ਲੜਕੀ ਨੇ ਛਾਲ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ ਹੈ। ਆਤਮ ਹੱਤਿਆ ਕਰਨ ਵਾਲੀ ਲੜਕੀ ਦੀ ਪਛਾਣ ਵਿਸ਼ਨੂਪੁਰੀ ਦੀ ਰਹਿਣ ਵਾਲੀ ਨੇਹਾ ਰਾਣੀ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮਿਲਣ ਮਗਰੋਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਨੇਹਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਆਤਮ ਹੱਤਿਆ ਦੇ ਕਾਰਨਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਫੈਕਟਰੀ ਤੋਂ ਛਾਲ ਮਾਰਨ ਵਾਲੀ ਨੇਹਾ ਕੁਝ ਦਿਨ ਪਹਿਲਾਂ ਹੀ ਫੈਕਟਰੀ ਵਿੱਚ ਤਿਆਰ ਕੱਪੜਿਆਂ ਦਾ ਧਾਗਾ ਕੱਟਣ ਦੇ ਕੰਮ ਤੇ ਲੱਗੀ ਸੀ। ਨੌਜਵਾਨ ਲੜਕੀ ਵੱਲੋਂ ਆਤਮ ਹੱਤਿਆ ਕਰਨ ਦੇ ਕਾਰਨਾਂ ਦੀ ਜਾਂਚ ਲਈ ਪੁਲਿਸ ਵੱਲੋਂ ਮ੍ਰਿਤਕਾ ਦੇ ਮੋਬਾਈਲ ਫੋਨ ਦੀ ਭਾਲ ਕੀਤੀ ਜਾ ਰਹੀ ਹੈ। ਉਕਤ ਮਾਮਲੇ ਵਿੱਚ ਪੁਲਿਸ ਵੱਲੋਂ ਕਈ ਕੋਣਾਂ ਤੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ। ਮਣੀ ਰਾਮ ਮੁਤਾਬਕ ਮਈ ਮਹੀਨੇ ਵਿੱਚ ਨੇਹਾ ਦਾ ਵਿਆਹ ਹੋਣ ਵਾਲਾ ਸੀ, ਪਰ ਵਿਆਹ ਤੋਂ ਪਹਿਲਾਂ ਅਚਾਨਕ ਉਸ ਨੇ ਅਜਿਹਾ ਕਦਮ ਕਿਉਂ ਚਕਿਆ ਇਸ ਬਾਰੇ ਪਰਿਵਾਰ ਨੂੰ ਵੀ ਕੋਈ ਜਾਣਕਾਰੀ ਨਹੀਂ।