ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ, 28 ਨਵੰਬਰ
ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ ਅਤੇ ਜ਼ਖਮੀ ਔਰਤ ਨੂੰ ਪਹਿਲਾਂ ਰਾਮਤੀਰਥ ਰੋਡ ’ਤੇ ਕਪੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅਰੋੜਾ ਹਸਪਤਾਲ ਲਿਜਾਣ ਲਈ ਕਿਹਾ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ’ਚ ਮ੍ਰਿਤਕ ਔਰਤ ਦਾ ਪਤੀ ਉਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਖਡੂਰ ਸਾਹਿਬ ਲੈ ਗਿਆ, ਜਿੱਥੇ 16 ਨਵੰਬਰ ਨੂੰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ।26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।