ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ, 29 ਨਵੰਬਰ
ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦਾ ਚੋਲ਼ਾ ਬਦਲਣ ਸਮੇਂ ਇੱਕ ਸੇਵਾਦਾਰ ਕਰੀਬ 100 ਫੁੱਟ ਦੀ ਉਚਾਈ ਤੋਂ ਡਿੱਗ ਗਿਆ। ਫਿਰ ਵੀ ਉਸਦੀ ਜਾਨ ਬਚ ਗਈ ਤੇ ਦੋ ਸ਼ਰਧਾਲੂ ਜਖ਼ਮੀ ਹੋ ਗਏ। ਇਹ ਘਟਨਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਭੋਰਲਾ ਵਿਖੇ ਵਾਪਰੀ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਸ਼ਾਨ ਸਾਹਿਬ ਦਾ ਚੋਲ਼ਾ ਬਦਲਦੇ ਸਮੇਂ ਅਚਾਨਕ ਤਾਰ ਟੁੱਟ ਗਈ। ਜਿਸ ਕਾਰਨ ਦੋ ਸ਼ਰਧਾਲੂ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸਮੀਤ ਨੂੰ ਬਾਬੇ ਨਾਨਕ ਨੇ ਬਚਾਇਆ ਸੀ। ਜਿਸ ਤਰ੍ਹਾਂ ਉਨ੍ਹਾਂ ਨੇ ਉਸ ਨੂੰ 100 ਫੁੱਟ ਤੋਂ ਹੇਠਾਂ ਆਉਂਦੇ ਦੇਖਿਆ, ਹਰ ਕੋਈ ਕਹਿ ਰਿਹਾ ਸੀ ਕਿ ਉਸ ਦਾ ਬਚਣਾ ਮੁਸ਼ਕਲ ਹੋਵੇਗਾ।