ਬੀਬੀਐਨ ਨੈਟਵਰਕ ਪੰਜਾਬ ਚੰਡੀਗੜ੍ਹ ਬਿਊਰੋ, 29 ਨਵੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ 'ਚ ਉਸਦੇ ਭਰਾ ਦੀ ਮੌਤ ਹੋਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ 'ਚ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।
ADVERTISEMENT
ADVERTISEMENT
ADVERTISEMENT