ADVERTISEMENT
ਬੀਬੀਐਨ ਨੈਟਵਰਕ ਪੰਜਾਬ ਤਰਨਤਾਰਨ ਬਿਊਰੋ,4 ਦਸੰਬਰ
ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ’ਚ ਇਕ ਕਾਲੋਨੀ ’ਚ ਰਹਿੰਦੀ 35 ਸਾਲਾ ਔਰਤ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲੀ ਔਰਤ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ ਤੇ ਉਹ ਅਣਵਿਆਹੀ ਸੀ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਹੱਤਿਆ ਕਰਨ ਵਾਲਾ ਮਾਰੀ ਗਈ ਔਰਤ ਦਾ ਰਿਸ਼ਤੇਦਾਰ ਹੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਮੌਕੇ ’ਤੇ ਡੀਐੱਸਪੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ, ਥਾਣਾ ਸਦਰ ਦੇੇ ਮੁਖੀ ਪੁਲਿਸ ਪਾਰਟੀ ਸਮੇਤ ਪੁੱਜੇੇ। ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਹੱਤਿਆ ਪਿਛਲੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਇਸ ਘਟਨਾ ਪਿੱਛੋਂ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ADVERTISEMENT
ADVERTISEMENT