ਬੀਬੀਐਨ ਨੈਟਵਰਕ ਪੰਜਾਬ ਜਲੰਧਰ ਬਿਊਰੋ, 5 ਦਸੰਬਰ
ਜਲੰਧਰ ਟਰਾਂਸਪੋਰਟ ਨਗਰ ਨੇੜੇ ਹਰਗੋਵਿੰਦ ਨਗਰ 'ਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਗੋਵਿੰਦ ਨਗਰ ਵਾਸੀ ਕਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ ਤੇ ਫੋਨ 'ਤੇ ਗੱਲ ਕਰਦੇ ਹੋਏ ਉਸ ਨੇ ਹਾਈ ਵੋਲਟੇਜ ਬਿਜਲੀ ਦੀ ਤਾਰ ਨੂੰ ਫੜ੍ਹ ਲਿਆ ਹੈ। ਕੁਝ ਹੀ ਦੇਰ 'ਚ ਨੌਜਵਾਨ ਨੂੰ ਅੱਗ ਲੱਗ ਗਈ ਹੈ। ਕਰੰਟ ਇੰਨੀ ਤੇਜ਼ੀ ਨਾਲ ਫੈਲ ਗਿਆ ਕਿ ਉਸ ਨੇ ਹੱਥ 'ਚ ਤਾਰ ਫੜੀ ਤੇ ਪੈਰਾਂ ਨੂੰ ਅੱਗ ਲੱਗ ਗਈ। ਕਰਨ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਲੋਕਾਂ ਨੇ ਉਸ ਨੂੰ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਤੋਂ ਲੱਕੜ ਮਾਰ ਕੇ ਛੁਡਵਾਇਆ ਗਿਆ ਤੇ ਈ-ਰਿਕਸ਼ਾ ਦੀ ਮਦਦ ਨਾਲ ਉਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਿਆ।