ਬੀਬੀਐਨ ਨੈਟਵਰਕ ਪੰਜਾਬ ਜਲੰਧਰ ਬਿਊਰੋ, 5 ਦਸੰਬਰ
ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ 12 ਬੱਚੇ ਜ਼ਹਿਰੀਲਾ ਪਾਣੀ ਪੀਣ ਨਾਲ ਬਿਮਾਰ ਹੋ ਗਏ, ਸਾਰੇ ਬੱਚਿਆਂ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ ਸਾਰੇ ਬੱਚੇ 10ਵੀਂ ਅਤੇ 8ਵੀਂ ਜਮਾਤ ਦੇ ਹਨ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ ਅਧਿਆਪਕ 12 ਬੱਚਿਆਂ ਨੂੰ ਦੋ ਗੱਡੀਆਂ ’ਚ ਸਵਾਰ ਹੋ ਕੇ ਇਲਾਜ ਲਈ ਨਕੋਦਰ ਦੇ ਕਮਲ ਹਸਪਤਾਲ ’ਚ ਲੈ ਕੇ ਗਏ, ਜਦੋਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਕੁਝ ਹੀ ਮਿੰਟਾਂ ’ਚ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਹਸਪਤਾਲ ਦੇ ਡਾਕਟਰਾਂ ਨੇ ਤੁਰੰਤ ਬੱਚਿਆਂ ਦਾ ਇਲਾਜ ਸ਼ੁਰੂ ਕਰ ਦਿੱਤਾ। ਡਾ. ਕਮਲ ਤੇ ਡਾ. ਹਰਦੀਪ ਨੇ ਦੱਸਿਆ ਕਿ ਬੱਚਿਆਂ ਨੇ ਜ਼ਹਿਰੀਲਾ ਖਾਣਾ ਜਾਂ ਗੰਦਾ ਪਾਣੀ ਪੀ ਲਿਆ ਹੈ, ਜਿਸ ਕਾਰਨ ਫੂਡ ਪੁਆਇਜ਼ਨਿੰਗ ਹੋਈ ਹੈ। ਜਦੋਂ ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਨਾਲ ਗੱਲ ਕੀਤੀ ਗਈ ਤਾਂ ਉਨਵਾਂ ਕਿਹਾ ਕਿ ਬੜੀ ਮੰਦਭਾਗੀ ਘਟਨਾਂ ਹੈ ਇਸ ਸਬੰਧੀ ਕਮੇਟੀ ਬਣਾਕੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਸਕੂਲ ਦੇ ਬੱਚੇ ਇਸੇ ਵਾਟਰ ਕੂਲਰ ਦਾ ਪਾਣੀ ਪੀਤਾ ਸੀ ਪਰ ਇਹ 12 ਵਿਦਿਆਰਥੀ ਹੀ ਬਿਮਾਰ ਹੋਏ ਹਨ, ਇਸ ਤੋਂ ਇਲਾਵਾ ਕੋਈ ਹੋਰ ਬੱਚਾ ਬਿਮਾਰ ਨਹੀਂ ਹੋਇਆ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਬੱਚਿਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਨਹੀਂ ਗਏ ਤਾਂ ਉਨ੍ਹਾਂ ਕਿਹਾ ਕਿ ਉਹ ਅਤੇ ਸਕੂਲ ਪਿ੍ਰੰਸੀਪਲ ਕਿਸੇ ਕੰਮ ਲਈ ਜਲੰਧਰ ਗਏ ਹੋਏ ਸਨ, ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਤੁਰੰਤ ਸਕੂਲ ਪੁੱਜੇ ਹਨ।