ਬੀਬੀਐਨ ਨੈਟਵਰਕ ਪੰਜਾਬ ਪਟਿਆਲਾ ਬਿਊਰੋ, 5 ਦਸੰਬਰ
ਕੇਂਦਰੀ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਕਹੇ ਮੁਤਾਬਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੂੰ ਖਾਣਾ ਖਾਣ ਦੀ ਅਪੀਲ ਕੀਤੀ ਸੀ ਪਰ ਉਹ ਨਹੀਂ ਮੰਨੇ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੀ ਜੇਲ੍ਹ 'ਚ ਮੁਲਾਕਾਤ ਕਰਨ ਲਈ ਪੁੱਜੇ।ਰਾਜੋਆਣਾ ਦੀ ਕਰੀਬ 12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਫਾਂਸੀ ਸਜ਼ਾ ਮਾਫੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਪੀਲ ਪਾਈ ਗਈ ਸੀ। ਅਦਾਲਤ ਵਲੋਂ ਇਸ ਬਾਰੇ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਬਾਰੇ ਕਿਹਾ ਗਿਆ ਸੀ। ਲੰਮੇ ਸਮੇਂ ਤੋਂ ਇਸ ਅਪੀਲ ਤੇ ਕੇਂਦਰ ਸਰਕਾਰ ਵਲੋਂ ਫੈਸਲਾ ਨਾ ਲੈਣ ਤੇ ਅਕਾਲੀ ਦਲ ਵਲੋਂ ਪੂਰੀ ਪੈਰਵਾਈ ਨਾ ਕਰਨ ਕਰਕੇ ਬਲਵੰਤ ਸਿੰਘ ਰਾਜੋਆਣਾ ਨਰਾਜ਼ ਹਨ। ਰਾਜੋਆਣਾ ਨੇ ਬੀਤੇ ਦਿਨੀਂ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ 'ਚ ਦਖਲ ਦੇਣ ਤੇ ਅਕਾਲੀ ਦਲ ਵਲੋਂ ਪਾਈ ਅਪੀਲ ਵਾਪਸ ਲੈਣ ਲਈ ਕਿਹਾ ਸੀ। ਅਜਿਹਾ ਨਾ ਹੋਣ ਦੀ ਸੂਰਤ ਵਿਚ 5 ਦਸੰਬਰ ਤੋਂ ਭੁੱਖ ਹੜਤਾਲ ਦੀ ਚਿਤਾਵਨੀ ਦਿਤੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਹੋਰ ਜੇਲ੍ਹ 'ਚ ਮੁਲਾਕਾਤ ਲਈ ਪੁੱਜੇ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ।