ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,6 ਦਸੰਬਰ
ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਉਸਦੇ ਪਤੀ, ਸੱਸ, ਸਹੁਰੇ ਤੇ ਉਨ੍ਹਾਂ ਦੇ ਧੀ ਜਵਾਈ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।ਵਿਆਹ ਤੋਂ ਕੁਝ ਸਮਾਂ ਬਾਅਦ ਹੀ ਮੁਲਜ਼ਮ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਏl ਲੜਕੀ ਉਨ੍ਹਾਂ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ਼ ਕਰਦੀ ਰਹੀ l ਸ਼ਿਕਾਇਤ 'ਚ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੜਕੀ ਨੂੰ ਇਸ ਕਦਰ ਪਰੇਸ਼ਾਨ ਕਰ ਦਿੱਤਾ ਕਿ ਉਸ ਨੇ ਕਮਰੇ 'ਚ ਜਾ ਕੇ ਚੁੰਨੀ ਨਾਲ ਫਾਹਾ ਲਗਾ ਲਿਆ ਅਤੇ ਬਲਦੇਵ ਸਿੰਘ ਮੌਕੇ 'ਤੇ ਪਹੁੰਚੇ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀl ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ l