ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,7 ਦਸੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਨੇੜੇ ਪਿੰਡ ਸਿੱਲ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਉੱਪਰ ਹੋਏ ਹਮਲੇ ਅਤੇ ਬੇਅਦਬੀ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਬੇਅਦਬੀਆਂ ਨੂੰ ਰੋਕਣ ਵਿਚ ਸਰਕਾਰ ਦੀ ਅਸਫਲਤਾ ਕਾਰਨ ਗੁਰੂ ਦੋਖੀਆਂ ਦੇ ਹੌਂਸਲੇ ਹੋਰ ਵੱਧ ਰਹੇ ਹਨ, ਜੋ ਕਿ ਚੱਲ ਰਹੀ ਕਿਸੇ ਵੱਡੀ ਤੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੇ ਹਨ। ਸਿੱਖ ਸੰਗਤਾਂ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਕੇਵਲ ਸਰਕਾਰਾਂ ਤੋਂ ਆਸ-ਉਮੀਦ ਰੱਖਣ ਦੀ ਬਜਾਇ ਪਿੰਡਾਂ, ਨਗਰਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਖੁਦ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦੀ ਸੇਵਾ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਵੀ ਸ਼ਸ਼ਤਰਧਾਰੀ ਹੋ ਕੇ ਸੁਚੇਤ ਵਿਚਰਣ ਦੀ ਲੋੜ ਹੈ।