ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,8 ਦਸੰਬਰ
ਜੇਕਰ ਤੁਸੀਂ ਹਾਲੇ ਤਕ ਆਪਣੇ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ ਹੈ ਤਾਂ ਜਲਦ ਲਗਵਾ ਲਵੋ, ਨਹੀਂ ਤਾਂ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਅੱਜ ਤੋਂ ਟ੍ਰੈਫਿਕ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਚਲਾਨ ਕੱਟਣੇ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਇਸ ਲਈ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਚੌਕਾਂ ’ਚ ਬਿਨਾਂ ਸਕਿਓਰਿਟੀ ਨੰਬਰ ਪਲੇਟ ਦੇ ਨਿਕਲਣਾ ਮੁਸ਼ਕਲ ਹੋਵੇਗਾ। ਇਕ ਅੰਦਾਜ਼ੇ ਅਨੁਸਾਰ ਇਕੱਲੇ ਲੁਧਿਆਣਾ ’ਚ ਹਾਲੇ ਵੀ ਪੰਜ ਲੱਖ ਅਜਿਹੇ ਦੋਪਹੀਆ ਤੇ ਚਾਰ ਪਹੀਆ ਵਾਹਨ ਘੁੰਮ ਰਹੇ ਹਨ, ਜਿਨ੍ਹਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਹੀਂ ਹਨ। ਵਾਰ-ਵਾਰ ਹੁਕਮ ਦੇਣ ਦੇ ਬਾਵਜੂਦ ਲੋਕ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਨੂੰ ਤਿਆਰ ਨਹੀਂ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਸਾਲ 2012 ’ਚ ਜਾਰੀ ਹੁਕਮਾਂ ’ਚ ਹਰੇਕ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਾਉਣ ਦੀ ਬੇਨਤੀ ਕੀਤੀ ਸੀ ਪਰ 11 ਸਾਲ ਲੰਘਣ ਦੇ ਬਾਵਜੂਦ ਵੱਡੀ ਗਿਣਤੀ ਵਾਹਨ ਹਾਈ ਸਕਿਓਰਿਟੀ ਨੰਬਰ ਪਲੇਟਾਂ ਤੋਂ ਬਿਨਾਂ ਹਨ।