ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,12 ਦਸੰਬਰ
ਕਰਿਆਨੇ ਦੀ ਦੁਕਾਨ ਤੋਂ ਸਾਮਾਨ ਖਰੀਦਣ ਜਾ ਰਹੀ ਸੱਤਵੀਂ ਜਮਾਤ ਦੀ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੇ ਕਮਰੇ ਵਿੱਚ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਧਰਮਿੰਦਰ ਸਿੰਘ ਨਾਂ ਦੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਮੁਕੱਦਮਾ ਨਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ ਤੇ ਦਰਜ ਕੀਤਾ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਸ਼ਾਮ 6 ਵਜੇ ਦੇ ਕਰੀਬ ਉਹਨਾਂ ਦੀ ਬੇਟੀ ਕਰਿਆਨੇ ਦੀ ਦੁਕਾਨ ਤੋਂ ਸਮਾਨ ਖਰੀਦਣ ਗਈl ਕੁਝ ਸਮੇਂ ਤਕ ਜਦ ਲੜਕੀ ਵਾਪਸ ਨਾ ਆਈ ਤਾਂ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ l ਪਰਿਵਾਰ ਦੇ ਮੈਂਬਰ ਉਸਨੂੰ ਲੱਭ ਹੀ ਰਹੇ ਸਨ ਇਸੇ ਦੌਰਾਨ ਰਾਤ 1 ਵਜੇ ਲੜਕੀ ਘਰ ਵਾਪਸ ਆ ਗਈ lਲੜਕੀ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਪਰਿਵਾਰਿਕ ਮੈਂਬਰਾਂ ਦੇ ਹੋਸ਼ ਉੱਡ ਗਏ।ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਨਾਕਾਬੰਦੀ ਦੇ ਦੌਰਾਨ ਭਗਤ ਸਿੰਘ ਕਲੋਨੀ ਮੋਤੀ ਨਗਰ ਦੇ ਵਾਸੀ ਧਰਮਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ l ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਤੋਂ ਬਾਅਦ ਧਰਮਿੰਦਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।