ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,12 ਦਸੰਬਰ
ਲੁਧਿਆਣਾ ਦੀ ਈਡਬਲਿਊਐੱਸ ਕਾਲੋਨੀ 'ਚ ਰਹਿਣ ਵਾਲੀ 21 ਸਾਲਾ ਵਿਆਹੁਤਾ ਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਰ ਦੀ ਤੀਸਰੀ ਮੰਜ਼ਿਲ ਤੋਂ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਣਕਾਰੀ ਅਨੁਸਾਰ 21 ਸਾਲਾ ਸ਼ਾਲਿਨੀ ਦਾ ਚਾਰ ਮਹੀਨੇ ਪਹਿਲਾਂ ਹੀ ਪਵਨ ਨਾਮ ਦੇ ਪਰਵਾਸੀ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਉਹ ਆਪਣੇ ਪਤੀ ਨਾਲ ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਈਡਬਲਯੂਐੱਸ ਕਾਲੋਨੀ ’ਚ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ADVERTISEMENT
ADVERTISEMENT
ADVERTISEMENT
qkKgMSAJBa
uWbPFMcwEY