ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਕਰਨ ਦਾ ਅਹਿਦ
ਮਾਨਸਾ 25 ਦਸੰਬਰ ( ) ਇਥੋਂ ਥੋੜ੍ਹੀ ਦੂਰ ਖਿਆਲਾਂ ਕਲਾਂ ਬੀਕੇਯੂ ਡਕੌਂਦਾ ਧਨੇਰ ਇਕਾਈ ਨੇ ਕਿਸਾਨ ਪਾਲ਼ ਸਿੰਘ ਬੀਰ ਕਲਾਂ ਨੂੰ 40 ਹਜ਼ਾਰ ਰੁਪਏ ਵਾਪਸ ਕਰਕੇ ਇਮਾਨਦਾਰੀ ਦਿਖਾਈ ਇਥੇ ਦੱਸਣਯੋਗ ਹੈ ਕਿ ਅਗਸਤ ਮਹੀਨੇ ਵਿੱਚ ਪਿੰਡ ਖਿਆਲਾਂ ਕਲਾਂ ਦੇ ਬੱਸ ਸਟੈਂਡ ਤੇ ਗੱਡੀ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਵਿੱਚ ਨਾਰ ਸਿੰਘ ਦੀ ਪਤਨੀ ਗਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਬਠਿੰਡਾ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਸੀ। ਜੋਂ ਗੱਡੀ ਵਾਲੇ ਕਿਸਾਨ ਪਾਲ਼ ਸਿੰਘ ਖਿਆਲਾਂ ਕਲਾਂ ਇਕਾਈ ਕੋਲ ਆ ਕੇ ਉਸ ਔਰਤ ਦੇ ਇਲਾਜ ਕਰਵਾਉਣ ਲਈ ਕਿਹਾ ਆਗੂ ਨਾਲ ਲੈਕੇ ਕਿਸਾਨ ਨੂੰ ਡਾਕਟਰ ਨੂੰ ਮਿਲੇ ਡਾਕਟਰ ਨੇ ਕਿਹਾ ਕਿ ਮਰੀਜ਼ ਦੇ ਸਿਰ ਦੀ ਸਰਜਰੀ ਹੋਈ ਤਾਂ ਦੋ ਲੱਖ ਰੁਪਏ ਖਰਚ ਹੋਣਗੇ। ਕਿਸਾਨ ਯੂਨੀਅਨ (ਏਕਤਾ) ਡਕੌਂਦਾ ਧਨੇਰ ਦੇ ਖਿਆਲਾਂ ਕਲਾਂ ਇਕਾਈ ਨੇ ਦੋਹਾਂ ਪਰਿਵਾਰਾਂ ਦਾ ਡੇਢ ਲੱਖ ਰੁਪਏ ਵਿਚ ਸਮਝੌਤਾ ਕਰਵਾਇਆ ਗਿਆ ਅੱਜ ਮਰੀਜ਼ ਔਰਤ ਇਲਾਜ ਕਰਵਾ ਕੇ ਬਿਲਕੁਲ ਠੀਕ ਹੈ ਉਸ ਦੇ ਇਲਾਜ ਤੇ ਇਕ ਲੱਖ ਦਸ ਹਜ਼ਾਰ ਰੁਪਏ ਖਰਚ ਹੋਏ। ਜੋ ਬਾਕੀ ਚਾਲੀ ਹਜ਼ਾਰ ਰੁਪਏ ਕਿਸਾਨ ਪਾਲ਼ ਸਿੰਘ ਦੇ ਘਰ ਜਾ ਕੇ ਬੀਰ ਕਲਾਂ ਇਨਸਾਨੀਅਤ ਵਿਸ਼ਵਾਸ ਇਮਾਨਦਾਰੀ ਦਿਖਾਉਂਦੇ ਰੁਪਏ ਵਾਪਸ ਕੀਤੇ ਧਨੇਰ ਜੱਥੇਬੰਦੀ ਦੇ ਆਗੂ ਵਰਕਰ ਵਿਧਾਈ ਦੇ ਹੱਕਦਾਰ ਹਨ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਬਲਵਿੰਦਰ ਸ਼ਰਮਾ ਖਿਆਲਾ ਨੇ ਹਾਜ਼ਰ ਕਿਸਾਨਾਂ ਨੂੰ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਲਈ ਚੱਲ ਰਹੇ ਸੰਘਰਸ਼ ਵਿੱਚ ਪੂਰੀ ਦ੍ਰਿੜਤਾ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਸਮੇਂ ਸੇਵਕ ਸਿੰਘ ਖਿਆਲਾਂ, ਸਕੰਦਰ ਸਿੰਘ ਖਿਆਲਾਂ,ਬਰਿਆਮ ਸਿੰਘ ਖਿਆਲਾਂ ,ਬਲਾਕ ਕਮੇਟੀ ਮੈਂਬਰ,ਲਾਭ ਸਿੰਘ ਖਿਆਲਾਂ, ਬਲਾਕ ਕਮੇਟੀ ਮੈਂਬਰ ਰੂਪ ਰਾਮ , ਭੋਲਾ ਸਿੰਘ ਖਿਆਲਾਂ ਚੇਤਾ ਸਿੰਘ ,ਗੱਗੜ ਸਿੰਘ ਖਿਆਲਾਂ,ਕਾਕਾ ਸਿੰਘ ਖਿਆਲਾਂ, ਬਲਾਕ ਕਮੇਟੀ ਮੈਂਬਰ ਪ੍ਰਗਟ ਸਿੰਘ ਖਿਆਲਾਂ,ਆਦਿ ਕਿਸਾਨ ਆਗੂ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਨੇ 26 ਦਸੰਬਰ ਨੂੰ ਬੁਲਾਈ ਐਮਰਜੈਂਸੀ ਮੀਟਿੰਗ
ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਲਗਾਇਆ ਜਾਵੇਗਾ ਪੱਕਾ ਮੋਰਚਾ-ਮਨਜੀਤ ਧਨੇਰ ਮਾਨਸਾ ਦਾ ਪੁਲਿਸ ਪ੍ਰਸ਼ਾਸਨ ਵਾਅਦੇ ਨਿਭਾਉਣ ਤੋਂ ਮੁੱਕਰਿਆ- ਹਰਨੇਕ ਸਿੰਘ ਮਹਿਮਾ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਮਾਨਸਾ ਪੁਲਿਸ ਦੀ ਵਾਅਦਾ ਖਿਲਾਫੀ ਵਿਰੁੱਧ ਜਥੇਬੰਦੀ ਦੀ ਸੂਬਾ ਕਮੇਟੀ ਦੀ ਐਮਰਜੈਂਸੀ ਮੀਟਿੰਗ 26 ਦਸੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਬੁਲਾ ਲਈ ਹੈ। ਇਸ ਵਿੱਚ ਪੰਜਾਬ ਦੇ 13 ਜ਼ਿਲਿਆਂ ਦੇ ਪ੍ਰਧਾਨ ਅਤੇ ਸਕੱਤਰ ਸ਼ਾਮਿਲ ਹੋਣਗੇ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੁਹਾਲੀ ਨੇ ਦੱਸਿਆ ਕਿ ਪਿੰਡ ਕੁੱਲਰੀਆਂ ਜ਼ਿਲਾ ਮਾਨਸਾ ਦੇ ਆਬਾਦਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਬਜ਼ੁਰਗ ਕਿਸਾਨ ਸੀਤਾ ਸਿੰਘ ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਜਥੇਬੰਦੀ ਵੱਲੋਂ 15 ਦਸੰਬਰ ਤੋਂ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਐਸ ਐਸ ਪੀ ਮਾਨਸਾ ਵੱਲੋਂ ਮੀਟਿੰਗ ਦੌਰਾਨ ਜਥੇਬੰਦੀ ਨਾਲ ਵਾਅਦਾ ਕੀਤਾ ਗਿਆ ਸੀ ਕਿ 19 ਦਸੰਬਰ ਤੱਕ ਦੋਸ਼ੀਆਂ ਤੇ ਬਣਦੀਆਂ ਧਾਰਾਵਾਂ ਲਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਮਾਨਸਾ ਦੀ ਪੁਲਿਸ ਨੇ ਗੁੰਡੇ ਅਨਸਰਾਂ ਨੂੰ ਕਿਸਾਨਾਂ ਤੇ ਗੱਡੀਆਂ ਚੜ੍ਹਾ ਕੇ ਕੁਚਲਣ ਦੀ ਖੁੱਲ੍ਹ ਦੇ ਰੱਖੀ ਹੈ। ਇਸ ਦਾ ਸਬੂਤ ਇਹ ਹੈ ਕਿ ਪ੍ਰਸ਼ਾਸਨਿਕ ਢਿੱਲ ਮੱਠ/ ਮਿਲੀਭੁਗਤ ਤੋਂ ਉਤਸ਼ਾਹਿਤ ਹੋ ਕੇ ਉਸੇ ਗੁੰਡਾ ਗ੍ਰੋਹ ਨੇ ਸਰਪੰਚ ਰਾਜਵੀਰ ਸਿੰਘ ਦੀ ਗਿਣੀ ਮਿਥੀ ਸਾਜ਼ਿਸ਼ ਨਾਲ 16 ਦਸੰਬਰ ਨੂੰ ਸੀਤਾ ਸਿੰਘ ਦੇ ਬੇਟੇ ਗੁਰਪ੍ਰੀਤ ਸਿੰਘ ਤੇ ਜਾਨੋਂ ਮਾਰਨ ਦੀ ਨੀਯਤ ਨਾਲ ਹਮਲਾ ਕਰ ਦਿੱਤਾ। ਸੀਤਾ ਸਿੰਘ ਦਾ ਬੇਟਾ ਗੁਰਪ੍ਰੀਤ ਸਿੰਘ ਜਦੋਂ ਸਕੂਟਰੀ ਤੇ ਪਿੰਡ ਵੱਲ ਆ ਰਿਹਾ ਸੀ ਤਾਂ ਸਰਪੰਚ ਦੀ ਗੱਡੀ ਵਿੱਚ ਸਵਾਰ ਗੁੰਡਿਆਂ ਨੇ ਉਸਦੀ ਸਕੂਟਰੀ ਵਿੱਚ ਗੱਡੀ ਮਾਰ ਕੇ ਉਸ ਨੂੰ ਹੇਠਾਂ ਸੁੱਟ ਲਿਆ ਅਤੇ ਮਾਰੂ ਹਥਿਆਰਾਂ ਨਾਲ ਲੈਸ ਇਹ ਗੁੰਡੇ ਉਸ ਨੂੰ ਮਾਰਨ ਲਈ ਉਸਦੇ ਮਗਰ ਦੌੜੇ ਪਰ ਗੁਰਪ੍ਰੀਤ ਸਿੰਘ ਨੇ ਕਿਸੇ ਦੇ ਘਰ ਵਿੱਚ ਲੁਕ ਕੇ ਆਪਣੀ ਜਾਨ ਬਚਾਈ। ਇਸ ਸਬੰਧੀ ਤੁਰੰਤ ਹੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਪਰ ਅੱਜ ਤੱਕ ਉਪਰੋਕਤ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਗੋਂ ਗੁੰਡਾਢਾਣੀ ਖੁੱਲ੍ਹੇ ਆਮ ਘੁੰਮ ਰਹੀ ਹੈ। ਜਥੇਬੰਦੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਕਰਦਿਆਂ ਪੁੱਛਿਆ ਕਿ ਕੀ ਇਸੇ ਬਦਲਾਅ ਦਾ ਵਾਅਦਾ ਲੋਕਾਂ ਨਾਲ ਕੀਤਾ ਗਿਆ ਸੀ? ਇਸ ਅਖੌਤੀ ਇਨਕਲਾਬੀ ਸਰਕਾਰ ਦੇ ਰਾਜ ਵਿੱਚ ਮੁਰੱਬੇਬੰਦੀ ਵੇਲੇ ਤੋਂ ਜ਼ਮੀਨ ਵਾਹੁੰਦੇ ਆ ਰਹੇ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਕੁੱਟਮਾਰ ਕੀਤੀ ਜਾਂਦੀ ਹੈ, ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਪੁਲਿਸ ਪ੍ਰਸ਼ਾਸਨ ਗੁੰਡਿਆਂ ਦੀ ਪੂਰੀ ਪੁਸ਼ਤ ਪਨਾਹੀ ਕਰ ਰਿਹਾ ਹੈ। ਜਥੇਬੰਦੀ ਨੇ ਸਾਰੀਆਂ ਜ਼ਿਲ੍ਹਾ, ਬਲਾਕ ਅਤੇ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਡੀ ਐਸ ਪੀ ਬੁਢਲਾਡਾ ਦੇ ਦਫਤਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਵਿੱਢ ਦੇਣ। 26 ਦਸੰਬਰ ਦੀ ਮੀਟਿੰਗ ਵਿੱਚ ਜਲਦੀ ਤੋਂ ਜਲਦੀ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀ ਤਾਰੀਖ ਦਾ ਐਲਾਨ ਕੀਤਾ ਜਾਵੇਗਾ।