ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਰਨਾਲਾ ਬਿਊਰੋ, 29 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਅੱਜ ਲੋਕ ਸਭਾ ਦੀਆਂ ਚੋਣਾਂ ਦਾ ਬਿਗੁਲ ਵਜਾਉਂਦਿਆਂ ਨਵੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸੁਨੀਲ ਜਾਖੜ ਦੇ ਵੱਲੋਂ ਬੜੇ ਹੀ ਸੁਚੱਜੇ ਢੰਗ ਦੇ ਨਾਲ ਮਿਹਨਤੀ ਅਤੇ ਟਕਸਾਲੀ ਭਾਜਪਾ ਆਗੂਆਂ ਨੂੰ ਜਿਲਾ ਪ੍ਰਧਾਨਗੀ ਦੀ ਕਮਾਨ ਸੌਂਪੀ ਗਈ ਹੈ। ਜਿਸ ਦੇ ਚਲਦਿਆਂ ਸੁਨੀਲ ਜਾਖੜ ਦੇ ਵੱਲੋਂ ਇਸ ਸੂਚੀ ਦੇ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਨੀਚੇ ਦਿੱਤੀ ਗਈ ਸੂਚੀ ਮੁਤਾਬਕ ਜਿਲਾ ਪ੍ਰਧਾਨ ਲਗਾਇਆ ਗਿਆ ਹੈ। ਉੱਥੇ ਹੀ ਬਰਨਾਲਾ ਦੇ ਵਿੱਚ ਭਾਜਪਾ ਦੇ ਡਿੱਗਦੇ ਮਿਆਰ ਨੂੰ ਦੇਖਦਿਆਂ ਅਤੇ ਮੌਜੂਦਾ ਪ੍ਰਧਾਨ ਦੇ ਵੱਲੋਂ ਭਾਜਪਾ ਪਾਰਟੀ ਦੇ ਲਈ ਕੋਈ ਸੁਚੱਜੀ ਗਤੀਵਿਧੀ ਨਾਂ ਦੇਖਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬਾਵਾ ਨੂੰ ਜ਼ਿਲ੍ਹਾ ਪ੍ਰਧਾਨਗੀ ਤੋਂ ਉਤਾਰ ਹੁਣ ਮੁੜ ਤੋਂ ਯਾਦਵਿੰਦਰ ਸ਼ੰਟੀ ਨੂੰ ਭਾਜਪਾ ਦਾ ਜਿਲਾ ਪ੍ਰਧਾਨ ਲਗਾਇਆ ਗਿਆ ਹੈ। ਮੁੜ ਤੋਂ ਜ਼ਿਲ੍ਹਾ ਪ੍ਰਧਾਨ ਬਣਨ ਤੇ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਲੋਕ ਸਭਾ 2024 ਦੀਆਂ ਚੋਣਾਂ ਨੂੰ ਲੈ ਕੇ ਉਹਨਾਂ ਦੇ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ। ਜੋ ਸੂਬਾ ਪ੍ਰਧਾਨ ਦੇ ਵੱਲੋਂ ਉਹਨਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇਗਾ।