ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 30 ਦਸੰਬਰ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਭਾਜਪਾ ਹਾਈ ਕਮਾਨ ਦੇ ਹੁਕਮਾਂ ਤਹਿਤ ਭਾਜਪਾ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਰਨਾਲਾ ਦੇ ਵਿੱਚ ਕੇਵਲ ਸਿੰਘ ਢਿੱਲੋ ਸਾਬਕਾ ਭਾਜਪਾ ਪੰਜਾਬ ਵਾਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੇ ਅਗਵਾਈ ਹੇਠ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੂੰ ਲਗਾਇਆ ਗਿਆ ਹੈ। ਜਿਨ੍ਹਾਂ ਨੂੰ ਭਾਜਪਾ ਪਾਰਟੀ ਦੇ ਵੱਲੋਂ ਉਹਨਾਂ ਦੀ ਪੁਰਾਣੀ ਕਾਰਜ ਸ਼ੈਲੀ ਦੇਖਦਿਆਂ ਦੂਜੀ ਵਾਰ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਨਵ ਨਿਯੁਕਤ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਵੱਲੋਂ ਪ੍ਰਧਾਨਗੀ ਦਾ ਥਾਪੜਾ ਮਿਲਣ ਤੋਂ ਬਾਅਦ ਭਾਜਪਾ ਹਾਈ ਕਮਾਂਡ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿਲੋ ਦਾ ਆਸ਼ੀਰਵਾਦ ਲੈਂਦਿਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ।
ਜਿਸ ਤਹਿਤ ਉਹਨਾਂ ਦੇ ਵੱਲੋਂ ਲੋਕ ਸਭਾ 2024 ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਬਰਨਾਲਾ ਦੇ ਵਿੱਚ ਵੱਖ-ਵੱਖ ਥਾਵਾਂ ਉੱਪਰ ਮੀਟਿੰਗ ਕੀਤੀ ਗਈ। ਜਿੱਥੇ ਉਹਨਾਂ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਵੱਲੋਂ ਕੇਵਲ ਸਿੰਘ ਢਿੱਲੋ ਸਾਬਕਾ ਪੰਜਾਬ ਵਾਈਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀ ਰਿਹਾਇਸ਼ ਵਿਖੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ। ਉੱਥੇ ਹੀ ਉਹਨਾਂ ਦੇ ਵੱਲੋਂ ਭਾਜਪਾ ਦੇ ਵਰਕਰਾਂ ਦੇ ਨਾਲ ਆਪਣੇ ਨਿੱਜੀ ਦਫਤਰ ਵਿਖੇ ਮੀਟਿੰਗ ਕੀਤੀ ਗਈ। ਜਿੱਥੇ ਬਰਨਾਲਾ ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਥਾਵਾਂ ਤੋਂ ਇਕੱਠੇ ਹੋਏ ਵਰਕਰਾਂ ਦੇ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਬਣਨ ਦੇ ਉੱਤੇ ਯਾਦਵਿੰਦਰ ਸ਼ੰਟੀ ਦਾ ਸਨਮਾਨ ਕੀਤਾ ਗਿਆ। ਉੱਥੇ ਹੀ ਮੀਟਿੰਗ ਦੇ ਵਿੱਚ ਉਹਨਾਂ ਦੇ ਵੱਲੋਂ ਭਰੋਸਾ ਦਿਵਾਇਆ ਕਿ ਲੋਕ ਸਭਾ ਦੀਆਂ ਚੋਣਾਂ ਚ ਪਾਰਟੀ ਦੀ ਬਿਹਤਰੀ ਅਤੇ ਭਲਾਈ ਦੇ ਲਈ ਚੰਗਾ ਕੰਮ ਕਰਨ ਦੇ ਲਈ ਭਰੋਸਾ ਦਿਵਾਇਆ ਗਿਆ।
ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਪਾਰਟੀ ਹਾਈ ਕਮਾਨ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋ ਦੇ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇਗਾ ਅਤੇ ਪਾਰਟੀ ਦੀ ਬਿਹਤਰੀ ਦੇ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੀਆਂ ਗਤੀਵਿਧੀਆਂ ਅਤੇ ਪਾਰਟੀ ਦੀਆਂ ਜੋ ਸਕੀਮਾਂ ਹਨ ਉਹਨਾਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ।