ਜਰਨਲਿਸਟ ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 08 ਜਨਵਰੀ
ਬਰਨਾਲਾ ਨਾਨਕਸਰ ਰੋਡ ਸਾਬਕਾ ਵਿਧਾਇਕ ਅਤੇ ਕੋਰ ਕਮੇਟੀ ਮੈਂਬਰ ਪੰਜਾਬ ਭਾਜਪਾ ਸਰਦਾਰ ਕੇਵਲ ਸਿੰਘ ਢਿੱਲੋ ਦੀ ਰਿਹਾਇਸ਼ ਵਿਖੇ ਅੱਜ ਐਵਰਗਰੀਨ ਇਨਕਲੇਵ ਬਰਨਾਲਾ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਵਾਈਸ ਪ੍ਰਧਾਨ ਪੰਜਾਬ ਅਤੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਡੀ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਜਤਿੰਦਰ ਮਿੱਤਲ ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ ਸਮੇਤ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਸੈਨਿਕ ਵਿੰਗ ਦੇ ਸਾਬਕਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਦੇ ਵਿੱਚ ਭਾਜਪਾ ਦੇ ਵਰਕਰ ਸਮਰਥਕ ਅਤੇ ਅਹੁਦੇਦਾਰ ਸ਼ਾਮਿਲ ਹੋਏ। ਜਿੱਥੇ ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਤਾਜਪੋਸ਼ੀ ਕੀਤੀ ਗਈ ਅਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਬਿਠਾਇਆ ਗਿਆ। ਇਸ ਮੌਕੇ ਦਿਆਲ ਸਿੰਘ ਸੋਢੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਿੱਤਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਾਜਪਾ ਦੀ ਸਰਕਾਰ ਵੱਡੇ ਬਹੁਮਤ ਦੇ ਨਾਲ ਬਣਨ ਜਾ ਰਹੀ ਹੈ। ਹੁਣ ਲੋਕਾਂ ਦੀ ਆਵਾਜ਼ ਇਕ ਦੇਸ਼ ਇਕ ਪ੍ਰਧਾਨ ਮੰਤਰੀ ਦੀ ਮੰਗ ਕਰਦਿਆਂ ਨਰਿੰਦਰ ਮੋਦੀ ਨੂੰ ਅਗਲਾ ਪ੍ਰਧਾਨ ਮੰਤਰੀ ਦੇਖਣ ਦਾ ਸੰਕਲਪ ਲੈ ਲਿਆ ਹੈ ਅਤੇ ਮੁੜ ਤੋਂ ਮੋਦੀ ਸਰਕਾਰ ਬਣ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਜੋ ਪਛਤਾਵਾ ਮਹਿਸੂਸ ਕੀਤਾ ਹੈ ਹੁਣ ਲੋਕ ਉਸ ਪਛਤਾਵੇ ਨੂੰ ਦੂਰ ਕਰਨ ਦੇ ਲਈ ਭਾਜਪਾ ਦੀ ਸਰਕਾਰ ਨੂੰ ਬਣਾਉਣਗੇ ਅਤੇ ਪੰਜਾਬ ਦੇ ਵਿੱਚ ਵੀ ਕਮਲ ਦਾ ਫੁੱਲ ਖਿੜੇਗਾ।