ਜਰਨਲਿਸਟ ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 17 ਜਨਵਰੀ
ਬਰਨਾਲਾ ਦੇ ਵਿੱਚ ਵੀਨਸ ਟੇਲਰ ਦੇ ਨਾਮ ਦੇ ਨਾਲ ਮਸ਼ਹੂਰ ਕੇਵਲ ਸਿੰਘ ਵੀਨਸ, ਲਵਲੀ ਆਟੋ ਆਟੋ ਵਰਕਰ ਦੇ ਨਾਮ ਦੇ ਨਾਲ ਮਸ਼ਹੂਰ ਗੁਰਤੇਜ ਸਿੰਘ ਤੇਜਾ ਬਲਤੇਜ ਸਿੰਘ ਨੀਟੂ, ਜਗਸੀਰ ਸਿੰਘ ਦੇ ਪਿਤਾ ਬਾਪੂ ਸੰਤੋਖ ਸਿੰਘ ਤੱਗੜ ਜੀ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪਰਮਾਤਮਾ ਦੇ ਚਰਨਾਂ ਚ ਜਾ ਬਿਰਾਜੇ। ਜਿਨ੍ਹਾਂ ਦੇ ਅਕਾਲ ਚਲਾਣਾ ਤੋਂ ਬਾਅਦ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਰੱਖਿਆ ਗਿਆ। ਜਿੱਥੇ ਇਸ ਸ਼ਰਧਾਂਜਲੀ ਦੇ ਲਈ ਸਮਾਗਮ ਦੇ ਵਿੱਚ ਹਜ਼ਾਰਾਂ ਲੋਕਾਂ ਦੇ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਉੱਥੇ ਹੀ ਸ਼ਰਧਾਂਜਲੀ ਦੇਣ ਵਾਲਿਆਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਸਵਰਗੀ ਸੰਤੋਖ ਸਿੰਘ ਨੂੰ ਹਜ਼ਾਰਾਂ ਲੋਕਾਂ ਦੇ ਵੱਲੋਂ ਸ਼ਰਧਾਂਜਲੀ ਦਿੰਦਿਆਂ ਉਹਨਾਂ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਧਾਰਮਿਕ ਸਮਾਜਿਕ ਰਾਜਨੀਤਿਕ ਸੰਗਠਨਾਂ ਦੇ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਉੱਥੇ ਹੀ ਵਿਸ਼ੇਸ਼ ਤੌਰ ਤੇ ਆਟੋ ਵਰਕਰ ਯੂਨੀਅਨ, ਆਟੋ ਡੀਲਰ ਯੂਨੀਅਨ, ਪ੍ਰੋਪਰਟੀ ਐਸੋਸੀਏਸ਼ਨ ਬਰਨਾਲਾ, ਟੇਲਰ ਯੂਨੀਅਨ ਬਰਨਾਲਾ, ਸਮੂਹ ਪੱਤਰਕਾਰ ਸੰਘ ਬਰਨਾਲਾ, ਬਰਨਾਲਾ ਸ਼ਹਿਰ ਦੀਆਂ ਉੱਘੀਆਂ ਸ਼ਖਸ਼ੀਅਤਾਂ ਦੇ ਨਾਲ ਨਾਲ ਪੰਜਾਬ ਦੇ ਵੱਖ-ਵੱਖ ਜਿਲਿਆਂ ਸ਼ਹਿਰਾਂ ਅਤੇ ਪਿੰਡਾਂ ਤੋਂ ਹਜ਼ਾਰਾਂ ਲੋਕਾਂ ਦੇ ਵੱਲੋਂ ਹਾਜ਼ਰੀ ਲਗਵਾਈ ਗਈ ਅਤੇ ਕਈ ਮਹਾਨ ਸ਼ਖਸ਼ੀਅਤਾਂ ਹਾਜ਼ਰ ਹੋਈਆਂ। ਜਿਨ੍ਹਾਂ ਦੇ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਹਨਾਂ ਸ਼ਖਸ਼ੀਅਤਾਂ ਵੱਲੋਂ ਵਿਸ਼ੇਸ਼ ਤੌਰ ਤੇ ਲਗਵਾਈ ਹਾਜ਼ਰੀ
1
ਇਸ ਦੇ ਨਾਲ ਹੀ ਸਾਬਕਾ ਸੈਨਿਕ ਵਿੰਗ ਪੰਜਾਬ ਦੇ ਸਾਬਕਾ ਪੰਜਾਬ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ਸਿੱਧੂ, ਕਾਂਗਰਸ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ, ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਭਾਜਪਾ ਹਲਕਾ ਇੰਚਾਰਜ ਧੀਰਜ ਕੁਮਾਰ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਆਮ ਆਦਮੀ ਪਾਰਟੀ ਤੋਂ ਜ਼ਿਲਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਰਾਮ ਤੀਰਥ ਸਿੰਘ ਮੰਨਾ ਹਾਜ਼ਰ ਹੋਏ।