ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 29 ਜਨਵਰੀ
ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਕੌਂਸਲਰ ਪਰਮਜੀਤ ਸਿੰਘ ਢਿੱਲੋਂ ਜੋ ਕਿ ਲੰਬੇ ਸਮੇਂ ਤੋਂ ਆਪਣੇ ਵਾਰਡ ਦੇ ਵਿੱਚ ਚੋਣ ਜਿੱਤਦੇ ਆ ਰਹੇ ਹਨ ਅਤੇ ਸ਼੍ਰੋਮਣੀ ਅਕਾਲ ਦਲ ਦੇ ਵਿੱਚ ਸੇਵਾਵਾਂ ਨਿਭਾ ਰਹੇ ਸੀ। ਅੱਜ ਕੌਂਸਲਰ ਪਰਮਜੀਤ ਸਿੰਘ ਢਿੱਲੋ ਦੇ ਵੱਲੋਂ ਤੱਕੜੀ ਚੋਂ ਉੱਤਰ ਹੱਥ ਝਾੜੂ ਫੜ ਲਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਗੱਲ ਲਾ ਲਿਆ। ਨਗਰ ਕੌਂਸਲ ਦਫਤਰ ਬਰਨਾਲਾ ਦੇ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਸਿਰੋਪਾ ਪਾ ਕੇ ਉਹਨਾਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ। ਪਰਮਜੀਤ ਸਿੰਘ ਢਿੱਲੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਨੂੰ ਕਿਸੇ ਪ੍ਰਕਾਰ ਦਾ ਦਬਾਵ ਜਾ ਕੋਈ ਵੀ ਹੋਰ ਗੱਲ ਨਹੀਂ ਹੈ ਉਹ ਆਪਣੀ ਮਰਜ਼ੀ ਦੇ ਨਾਲ ਸ਼ਾਮਿਲ ਹੋਏ ਹਨ ਕਿਉਂਕਿ ਉਹ ਆਪਣੇ ਵਾਰਡ ਦੀ ਭਲਾਈ ਅਤੇ ਵਿਕਾਸ ਚਾਹੁੰਦੇ ਹਨ ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਸ਼ਾਮਿਲ ਹੋਏ ਹਨ।
ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ
ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲ ਦਲ ਨੂੰ ਪਹਿਲਾਂ ਹੀ ਇੱਕ ਵੱਡਾ ਝਟਕਾ ਲੱਗ ਚੁੱਕਿਆ ਹੈ ਅਤੇ ਭਾਜਪਾ ਆਪਣੇ ਦਮ ਉੱਪਰ ਇਕੱਲੀ ਹੀ ਲੋਕ ਸਭਾ ਦੀਆਂ ਚੋਣਾਂ ਲੜੇਗੀ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਬੇਸਹਾਰਾ ਹੁੰਦਾ ਦੇਖਦਿਆਂ ਅਤੇ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲ ਦਲ ਦੇ ਡਿੱਗ ਰਹੇ ਮਿਆਰ ਨੂੰ ਦੇਖਦਿਆਂ ਸ਼੍ਰੋਮਣੀ ਅਕਾਲ ਦਲ ਦੇ ਨਾਲ ਜੁੜੇ ਵਰਕਰ ਲੀਡਰ ਅਤੇ ਕੌਂਸਲਰ ਪਾਰਟੀ ਦਾ ਪੱਲਾ ਛੱਡਣਾ ਸ਼ੁਰੂ ਕਰ ਦਿੱਤਾ ਹੈ ਜਿੱਥੇ ਤਾਜ਼ਾ ਮਿਸਾਲ ਬਰਨਾਲਾ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਜੁੜੇ ਕੌਂਸਲਰ ਪਰਮਜੀਤ ਸਿੰਘ ਢਿੱਲੋਂ ਦੇ ਵੱਲੋਂ ਸ਼੍ਰੋਮਣੀ ਅਕਾਲ ਦਲ ਦਾ ਪੱਲਾ ਛੱਡ ਹੱਥ ਝਾੜੂ ਫੜ ਲਿਆ ਹੈ। ਹਾਲਾਂਕਿ ਪਰਮਜੀਤ ਸਿੰਘ ਢਿੱਲੋ ਸੁਖਬੀਰ ਸਿੰਘ ਬਾਦਲ ਦੇ ਅਤੀ ਕਰੀਬੀ ਸਨ ਅਤੇ ਸਮੇਂ ਸਮੇਂ ਤੇ ਸੁਖਬੀਰ ਸਿੰਘ ਬਾਦਲ ਇਹਨਾਂ ਦੇ ਘਰ ਵੀ ਆਉਂਦੇ ਰਹੇ ਹਨ।