9 ਫਰਬਰੀ ਨੂੰ ਜੋਨ ਹੰਢਿਆਇਆ ਦੇ ਪਿੰਡਾਂ ਵਿੱਚ ਕਿਸਾਨਾਂ -ਮਜਦੂਰਾਂ ਵੱਲੋਂ ਸਾਂਝਾ ਮਾਰਚ ਕੀਤਾ ਜਾਵੇਗਾ – ਬਾਬੂ ਸਿੰਘ ਖੁੱਡੀ ਕਲਾਂ
ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ ਬਰਨਾਲਾ, 05 ਫਰਵਰੀ
ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ 16 ਫਰਬਰੀ 2024 ਨੂੰ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਫ਼ਸਲਾਂ ਦੀ ਘੱਟੋ ਘੱਟ ਕੀਮਤ ਸੀ-2+50% ਮੁਨਾਫ਼ਾ ਜੋੜਕੇ ਤੈਅ ਕਰਵਾਉਣ ਅਤੇ ਸਾਰੀਆਂ ਫ਼ਸਲਾਂ ਦੀ ਘੱਟੋ ਘੱਟ ਕੀਮਤ ਤੇ ਖ੍ਰੀਦ ਯਕੀਨੀ ਬਣਾਉਣ, ਕਿਸਾਨਾਂ-ਮਜਦੂਰਾਂ ਨੂੰ ਕਰਜ਼ਾ ਮੁਕਤ ਕਰਵਾਉਣ, 58 ਸਾਲ ਤੋਂ ਬਾਅਦ ਕਿਸਾਨਾਂ-ਮਜਦੂਰਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੇਣ, ਮੋਦੀ ਹਕੂਮਤ ਵੱਲੋਂ ਪਾਸ ਕੀਤੇ 4 ਲੇਬਰ ਕੋਡਾਂ ਨੂੰ ਰੱਦ ਕਰਵਾਉਣ, ਮਜ਼ਦੂਰਾਂ ਦੀ 26000 ਰੁਪਏ ਪ੍ਰਤੀ ਮਹੀਨਾ ਉਜਰਤ ਤਹਿ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਬਿਜਲੀ ਬਿਲ -2020 ਰੱਦ ਕਰਵਾਉਣ, ਨਵੀਂ ਸਿੱਖਿਆ ਨੀਤੀ -2020 ਰੱਦ ਕਰਵਾਉਣ,
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਆਦਿ ਮੰਗਾਂ ਨੂੰ ਲੈਕੇ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਜੋਨ ਹੰਢਿਆਇਆ ਦੀ ਮੀਟਿੰਗ ਕਿਸਾਨ ਆਗੂ ਬਾਬੂ ਸਿੰਘ ਖੁੱਡੀਕਲਾਂ ਅਤੇ ਮਜ਼ਦੂਰ ਆਗੂ ਜਗਰਾਜ ਰਾਮਾ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਪਾਤਸ਼ਾਹੀ ਨੌਵੀਂ ਹੰਢਿਆਇਆ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 16 ਫਰਬਰੀ ਦੇ ਭਾਰਤ ਬੰਦ ਸੱਦੇ ਨੂੰ ਸਫ਼ਲ ਬਣਾਉਣ ਵਜੋਂ 9 ਫਰਬਰੀ ਨੂੰ ਹੰਢਾਇਆ ਜੋਨ ਦੇ ਸਾਰੇ ਪਿੰਡਾਂ ਵਿੱਚ ਸਾਂਝਾ ਕਿਸਾਨ ਮਜ਼ਦੂਰ ਮਾਰਚ ਕਰਕੇ ਯੋਜਨਾਬੱਧ ਪ੍ਰਚਾਰ ਕੀਤਾ ਜਾਵੇਗਾ। ਹਰ ਤਬਕੇ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮਜ਼ਦੂਰ ਆਗੂ ਲਾਭ ਸਿੰਘ ਅਕਲੀਆ, ਜਰਨੈਲ ਸਿੰਘ ਖੁੱਡੀਕਲਾਂ, ਕੁਲਵੰਤ ਸਿੰਘ ਹੰਢਿਆਇਆ, ਗੁਰਮੇਲ ਸਿੰਘ, ਜਗਤਾਰ ਸਿੰਘ ਤਾਰੀ ਪੱਖੋਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ -ਮਜ਼ਦੂਰ ਆਗੂ ਹਾਜ਼ਰ ਸਨ।
pTPvbfRZMqgQlt