ਜਰਨਲਿਸਟ ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 19 ਫਰਵਰੀ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਵਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਏ ਸ਼੍ਰੇਣੀ ਦੇ ਬਦਮਾਸ਼ ਗੈਂਗਸਟਰ ਗੁਰਮੀਤ ਸਿੰਘ ਉਰਫ ਕਾਲਾ ਧਨੌਲਾ ਨੂੰ ਪਿੰਡ ਬਡਬਰ, ਜ਼ਿਲ੍ਹਾ ਬਰਨਾਲਾ ਦੇ ਇੱਕ ਫਾਰਮ ਹਾਊਸ ਵਿੱਚ ਐਨਕਾਊਂਟਰ ਕਰ ਦਿੱਤਾ ਗਿਆ। ਪੁਲਿਸ ਪਾਰਟੀ ਵਲੋਂ ਆਤਮ ਰੱਖਿਆ ‘ਚ ਕੀਤੀ ਜਵਾਬੀ ਫਾਇਰਿੰਗ ਦੌਰਾਨ ਇਕ ਇੰਸਪੈਕਟਰ ਤੇ ਇਕ ਸਬ-ਇੰਸਪੈਕਟਰ ਜ਼ਖਮੀ ਹੋ ਗਏ। ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਵਿਰੁੱਧ 67 ਤੋਂ ਵੱਧ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ। ਜਿਸ ਵਿੱਚ ਕੁੱਟਮਾਰ ਕਤਲ ਜਾਨਲੇਵਾ ਹਮਲਾ ਅਤੇ ਹੋਰ ਵੱਖ ਵੱਖ ਅਪਰਾਧਿਕ ਮਾਮਲੇ ਦਰਜ ਸਨ। ਪੁਲਿਸ ਮੁਕਾਬਲੇ ਦੇ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਉਸ ਨੂੰ ਪੁਲਿਸ ਹਵਾਲੇ ਕਰਨ ਦੇ ਲਈ ਕਿਹਾ ਗਿਆ, ਪਰ ਉਸਨੇ ਆਪਣੇ ਸਾਥੀਆਂ ਦੇ ਨਾਲ ਪੁਲਿਸ ਦੇ ਉੱਪਰ ਫਾਈਡਿੰਗ ਸ਼ੁਰੂ ਕਰ ਦਿੱਤੀ ਅਤੇ ਜਿਸ ਦਾ ਜਵਾਬ ਦਿੰਦਿਆਂ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਫਾਇਰਿੰਗ ਕੀਤੀ ਗਈ। ਜਿੱਥੇ ਇਸ ਮੁਕਾਬਲੇ ਦੇ ਦੌਰਾਨ ਕਾਲਾ ਧਨੌਲਾ ਦੀ ਮੌਤ ਹੋ ਗਈ। ਜਿਸ ਦੀ ਮੌਤ ਤੋਂ ਬਾਅਦ ਧਨੌਲਾ ਦੇ ਵਿੱਚ ਘਟਨਾ ਵਾਲੀ ਥਾਂ ਦੇ ਉੱਪਰ ਮਾਹੌਲ ਤਨਾਵਪੂਰਨ ਬਣ ਗਿਆ ਅਤੇ ਗੋਗਾ ਧਨੋਲਾ ਵਾਸੀ ਨਾਂ ਦੇ ਇੱਕ ਸ਼ਖਸ ਨੂੰ ਲੈ ਕੇ ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਘੇਰ ਲਈਆਂ ਅਤੇ ਮਾਹੌਲ ਤਨਾਵਪੂਰਨ ਦੇਖ ਕੇ ਪੁਲਿਸ ਫੋਰਸ ਦੇ ਵੱਲੋਂ ਉਥੋਂ ਦਾ ਜੋ ਰਸਤਾ ਸੀ। ਉਸ ਨੂੰ ਖਾਲੀ ਕਰਵਾਇਆ ਗਿਆ। ਇਸ ਦੇ ਨਾਲ ਹੀ ਮਾਹੌਲ ਨੂੰ ਸ਼ਾਂਤਮਈ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਸਿਵਲ ਹਸਪਤਾਲ ਬਰਨਾਲਾ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸੀਲ ਕਰ ਦਿੱਤਾ ਗਿਆ ਹੈ। ਜਿੱਥੇ ਸਿਰਫ ਇਲਾਜ ਵਾਲੇ ਐਮਰਜੈਂਸੀ ਮਰੀਜ਼ਾਂ ਦਾ ਹੀ ਦਾਖਲਾ ਯਕੀਨੀ ਬਣਾਇਆ ਗਿਆ ਹੈ। ਜਿੱਥੇ ਦੇਰ ਰਾਤ ਤੱਕ ਪੁਲਿਸ ਦੇ ਆਲਾ ਅਧਿਕਾਰੀ ਸਿਵਲ ਹਸਪਤਾਲ ਵਿਖੇ ਚੱਕਰ ਲਗਾਉਂਦੇ ਰਹੇ ਉੱਥੇ ਹੀ ਥਾਣਾ ਸਿਟੀ ਇੱਕ ਦੇ ਥਾਣਾ ਮੁਖੀ ਸਮੇਤ ਵੱਡੀ ਗਿਣਤੀ ਦੇ ਵਿੱਚ ਪੁਲਿਸ ਦੀਆਂ ਪਾਇਲਟ ਗੱਡੀਆਂ ਸਿਵਲ ਹਸਪਤਾਲ ਦੇ ਅੱਗੇ ਤਾਇਨਾਤ ਰਹੀਆਂ ਅਤੇ ਅੱਜ ਵੀ ਤਾਇਨਾਤ ਹਨ ਸੂਤਰਾਂ ਤੋਂ ਇਹ ਪਤਾ ਚੱਲਿਆ ਹੈ ਕਿ ਕਾਲਾ ਧਨੌਲਾ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਅਤੇ ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਧਨੋਲਾ ਦੇ ਵਿੱਚ ਅੱਜ ਹੋ ਸਕਦਾ ਹੈ ਲੋਕ ਅਵਾਮ ਇਕੱਠਾ
ਕਸਬਾ ਧਨੋਲਾ ਦੇ ਵਿੱਚ ਕਾਲਾ ਧਨੌਲਾ ਦੇ ਐਨਕਾਊਂਟਰ ਦੇ ਦੌਰਾਨ ਇੱਕ ਗੋਗਾ ਨਾਮ ਦਾ ਸ਼ਖਸ ਜੋ ਧਨੌਲਾ ਦਾ ਨਿਵਾਸੀ ਸੀ। ਉਸ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਪੁਲਿਸ ਦੀਆਂ ਗੱਡੀਆਂ ਦਾ ਵੀ ਘਿਰਾਓ ਕੀਤਾ ਗਿਆ ਸੀ ਅਤੇ ਲੋਕਾਂ ਨੇ ਇਹ ਵੀ ਦੋਸ਼ ਲਗਾਏ ਸੀ ਕਿ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਨਾਜਾਇਜ਼ ਤੌਰ ਤੇ ਇਸ ਸ਼ਖਸ ਨੂੰ ਪੁਲਿਸ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਜਿਸ ਤੋਂ ਬਾਅਦ ਅੱਜ ਗੋਗਾ ਅਤੇ ਹੋਰ ਦੋ ਸ਼ਖਸ ਨੂੰ ਲੈ ਕੇ ਧਨੌਲਾ ਦੇ ਵਿੱਚ ਜੋ ਮਾਹੌਲ ਹੈ ਉਹ ਭੱਖ ਦਾ ਨਜ਼ਰ ਆ ਰਿਹਾ ਹੈ ਅਤੇ ਇਹ ਮਾਮਲਾ ਤੂਲ ਫੜ ਸਕਦਾ ਹੈ।