ਜਰਨਲਿਸਟ ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 06 ਮਾਰਚ
ਆਰਿਆਂ ਭੱਟ ਗਰੁੱਪ ਆਫ ਇੰਸਟੀਚਿਊਟ ਚੀਮਾ ਜੋਧਪੁਰ ਬਰਨਾਲਾ ਦੇ ਚੇਅਰਮੈਨ ਇੰਜੀਨੀਅਰ ਰਾਕੇਸ਼ ਕੁਮਾਰ ਗੁਪਤਾ ਦੇ ਮਾਤਾ ਸਵਿਤਰੀ ਦੇਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪਰਮਾਤਮਾ ਦੇ ਚਰਨਾਂ ਚ ਲੀਨ ਹੋ ਗਏ। ਜਿਨਾਂ ਦੀ ਅਚਨਚੇਤ ਮੌਤ ਤੇ ਸ਼ਹਿਰ ਦੀ ਧਾਰਮਿਕ ਸਮਾਜਿਕ ਰਾਜਨੀਤਿਕ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਇਸ ਦੇ ਨਾਲ ਹੀ ਆਰਿਆਂ ਭੱਟ ਗਰੁੱਪ ਦੇ ਸਮੂਹ ਸਟਾਫ ਅਤੇ ਆਰਿਆਂ ਭੱਟ ਇੰਟਰਨੈਸ਼ਨਲ ਸਕੂਲ ਦੇ ਸਮੂਹ ਸਟਾਫ ਅਤੇ ਪ੍ਰਬੰਧਕ ਕਮੇਟੀ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੇ ਨਾਲ ਹੀ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਅਤੇ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਸਮੇਤ ਤਮਾਮ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਦੇ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸਰਦਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੰਤਾ ਸਮੇਤ ਟ੍ਰਾਈਡੈਂਟ ਗਰੁੱਪ ਦੇ ਐਡਮਿਨ ਹੈਡ ਰੂਪਿੰਦਰ ਗੁਪਤਾ, ਬਰਨਾਲਾ ਪ੍ਰੈੱਸ ਕਲੱਬ, ਬਰਨਾਲਾ ਜਰਨਲਿਸਟ ਐਸੋਸੀਏਸ਼ਨ, ਬੀਬੀਐਨ ਨੈੱਟਵਰਕ ਪੰਜਾਬ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ। ਮਾਤਾ ਸਵਿਤਰੀ ਡੇਵੀ ਦੀ ਆਤਮਿਕ ਸ਼ਾਂਤੀ ਦੇ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 13 ਮਾਰਚ ਦਿਨ ਬੁੱਧਵਾਰ ਸ਼ਾਂਤੀ ਹ ਰਾਮ ਬਾਗ ਵਿਖੇ ਰੱਖਿਆ ਗਿਆ ਹੈ।