ਬੀਬੀਐਨ ਨੈੱਟਵਰਕ ਪੰਜਾਬ, ਫ਼ਾਜ਼ਿਲਕਾ ਬਿਊਰੋ, 11 ਮਾਰਚ
ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਦੇ ਤਹਿਤ ਡੀ.ਐਸ.ਪੀ ਜਲਾਲਾਬਾਦ ਏ.ਆਰ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਖਬਰ ਦੀ ਠੋਸ ਇਤਲਾਹ ’ਤੇ 32 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਧਿਕਾਰੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਪਿੰਡ ਢੰਡੀ ਖੁਰਦ ,ਪ੍ਰਭਾਤ ਸਿੰਘ ਵਾਲਾ , ਢੰਡੀ ਕਦੀਮ ਆਦਿ ਰਵਾਨਾ ਸੀ ਤਾਂ ਮੁਖਬਰ ਖਾਸ ਨੇ ਇਤਾਲਹ ਦਿੱਤੀ ਕਿ ਵਿਅਕਤੀ ਰਾਜ ਸਿੰਘ ਊਰਫ ਰਾਜੂ ਪੁੱਤਰ ਬਲਵੀਰ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ, ਫਲਕ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਕਾਹਨੇ ਵਾਲਾ, ਮੱਖਣ ਸਿੰਘ ਪੁੱਤਰ ਸੁਜਵਾਰ ਸਿੰਘ ਵਾਸੀ ਚੱਕ ਖੀਵਾ ਜੋ ਕਿ ਭਾਰਤੀ ਜਾਅਲੀ ਕਰੰਸੀ ਨੋਟ ਆਪਣੇ ਕਬਜੇ ’ਚ ਲੈ ਕੇ ਅੱਗੇ ਚਲਾਉਣ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਮੁਖਬਰ ਦੀ ਠੋਸ ਇਤਲਾਹ ’ਤੇ 3 ਦੋਸ਼ੀਆਨ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 32 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕਰਕੇ ਮਾਮਲਾ ਦਰਜ ਕਰਕੇ ਦੋਸ਼ੀਆਨ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।