ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 17 ਮਾਰਚ
ਬਟਾਲਾ ਦੇ ਗੁਰੂ ਨਾਨਕ ਨਗਰ 'ਚ ਇੱਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਸਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਾਮੂਲੀ ਰੰਜਿਸ਼ ਦੇ ਚਲਦਿਆਂ ਮ੍ਰਿਤਕ ਨੌਜਵਾਨ ਉੱਤੇ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਜਿੰਦਰ ਸਿੰਘ ਨਿੰਦਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਸਨਦੀਪ ਸਿੰਘ ਉਸਦਾ ਭਾਣਜਾ ਹੈ ਅਤੇ 20- 25 ਨੌਜਵਾਨਾਂ ਨੇ ਬੀਤੀ ਦੇਰ ਰਾਤ ਗੁਰੂ ਨਾਨਕ ਨਗਰ ਭੁੱਲਰ ਰੋਡ ਵਿਖੇ ਉਸਦੇ ਭਾਣਜੇ 'ਤੇ ਹਮਲਾ ਕਰਕੇ ਉਸ ਨੂੰ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਉਸਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਦੇ ਭਾਣਜੇ ਨੇ ਕੁਝ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਸੀ। ਜਿਸਦੀ ਰੰਜਿਸ਼ ਦੇ ਚਲਦਿਆਂ ਉਹਨਾਂ ਨੇ ਉਸਦੇ ਭਾਣਜੇ ਦਾ ਕਤਲ ਕੀਤਾ ਹੈ। ਉਧਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ